ਪੰਜਾਬ

punjab

ETV Bharat / city

ਰੋਡਵੇਜ਼ ਦੀ ਲਾਰੀ ਤਾਂ ਵੇਖੀ ਸੀ, ਹੁਣ ਜ਼ਰਾ ਇਹ ਸੜਕ ਵੀ ਵੇਖ ਲਓ... - Punjab elections

ਚੋਣਾਂ ਦੌਰਾਨ ਸਿਆਸੀ ਆਗੂਆਂ ਵੱਲੋਂ ਵਿਕਾਸ ਕਾਰਜਾਂ ਬਾਰੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ। ਅਸਲ ਵਿੱਚ ਜ਼ਮੀਨੀ ਪੱਧਰ 'ਤੇ ਇਨ੍ਹਾਂ ਦਾਅਵਿਆਂ ਦੀ ਹਕੀਕਤ ਕੁਝ ਹੋਰ ਹੀ ਹੈ। ਮਲੇਰਕੋਟਲਾ ਤੋਂ ਸ਼ੇਰਪੁਰ ਨਾਲ ਜੋੜਨ ਵਾਲੀ ਮੁੱਖ ਸੜਕ ਦੀ ਖ਼ਸਤਾ ਹਾਲਤ ਵਿਕਾਸ ਕਾਰਜਾਂ ਪੋਲ੍ਹ ਖ਼ੋਲ੍ਹਦੀ ਨਜ਼ਰ ਆ ਰਹੀ ਹੈ। ਖ਼ਰਾਬ ਸੜਕ ਕਾਰਨ ਇੱਥੇ ਦੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਲੋਕਾਂ ਵੱਲੋਂ ਪ੍ਰਸ਼ਾਸਨ ਤੋਂ ਇਸ ਦਾ ਹੱਲ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ।

ਜੋਖ਼ਿਮ ਝੇਲਣ ਲਈ ਮਜ਼ਬੂਰ ਹੋਏ ਲੋਕ

By

Published : Apr 25, 2019, 8:26 AM IST

Updated : Apr 25, 2019, 10:27 AM IST

ਸੰਗਰੂਰ : ਮਲੇਰਕੋਟਲਾ ਤੋਂ ਸ਼ੇਰਪੁਰ ਜਾਣ ਵਾਲੀ ਇਸ ਸੜਕ ਦੀ ਹਾਲਤ ਬੇਹੱਦ ਖ਼ਸਤਾ ਹੈ। ਇਥੇ ਆਏ ਦਿਨ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ ਪਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਕਿਸੇ ਵੀ ਸਿਆਸੀ ਆਗੂ ਵੱਲੋਂ ਇਸ ਉੱਤੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।

ਵੀਡੀਓ।

ਸਥਾਨਕ ਰਾਹਗੀਰਾਂ ਨੇ ਈਟੀਵੀ ਭਾਰਤ ਦੀ ਟੀਮ ਨੂੰ ਆਪਣੀ ਪਰੇਸ਼ਾਨੀ ਨਾਲ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਇਹ ਮੁੱਖ ਸੜਕ 15 ਤੋਂ 20 ਪਿੰਡਾਂ ਨੂੰ ਮਲੇਰਕੋਟਲਾ ਸ਼ਹਿਰ ਨਾਲ ਜੋੜਦੀ ਹੈ। ਬਹੁਤ ਸਾਲਾਂ ਪਹਿਲੇ ਇਹ ਸੜਕ ਪ੍ਰਧਾਨ ਮੰਤਰੀ ਸੜਕ ਯੋਜਨਾ ਦੇ ਤਹਿਤ ਬਣਾਈ ਗਈ ਸੀ ਪਰ ਹੁਣ ਇਸ ਸੜਕ ਦੀ ਹਾਲਤ ਬੇਹੱਦ ਖ਼ਰਾਬ ਅਤੇ ਖ਼ਸਤਾ ਹੋ ਚੁੱਕੀ ਹੈ। ਇਸ ਕਾਰਨ ਇਥੇ ਆਏ ਦਿਨ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ ਅਤੇ ਲੋਕ ਜ਼ਖ਼ਮੀ ਹੋ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਖ਼ਰਾਬ ਸੜਕ ਕਾਰਨ ਰੋਜ਼ਾਨਾ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਵੱਲ ਕਿਸੇ ਵੀ ਸਿਆਸੀ ਆਗੂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਕੋਈ ਧਿਆਨ ਨਹੀਂ ਹੈ।

ਲੋਕਾਂ ਨੇ ਸਿਆਸੀ ਆਗੂਆਂ ਬਾਰੇ ਕਿਹਾ ਕਿ ਨੇਤਾ ਚੋਣਾਂ ਦੌਰਾਨ ਵੋਟਾਂ ਮੰਗਣ ਲਈ ਤਾਂ ਆ ਜਾਂਦੇ ਹਨ ਪਰ ਬਾਅਦ ਵਿੱਚ ਸਾਰ ਨਹੀਂ ਲੈਂਦੇ। ਸਥਾਨਕ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਇਥੇ ਨਵੀਂ ਸੜਕ ਬਣਾਏ ਜਾਣ ਦੀ ਮੰਗ ਕੀਤੀ ਹੈ।

Last Updated : Apr 25, 2019, 10:27 AM IST

ABOUT THE AUTHOR

...view details