ਪੰਜਾਬ

punjab

ETV Bharat / city

ਲਹਿਰਾਗਾਗਾ 'ਚ ਧਰਨੇ 'ਤੇ ਬੈਠੇ ਲੋਕ, ਮ੍ਰਿਤਕ ਦਾ ਸੰਸਕਾਰ ਕਰਨ ਤੋਂ ਕੀਤਾ ਇਨਕਾਰ

ਸੰਗਰੂਰ ਦੇ ਲਹਿਰਾਗਾਗਾ ਵਿੱਚ ਦਲਿਤ ਨੌਜਵਾਨ ਦੀ ਮੌਤ ਤੋਂ ਬਾਅਦ ਲੋਕਾਂ ਵੱਲੋਂ ਇਨਸਾਫ਼ ਦੀ ਮੰਗ ਕਰਦਿਆਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਥੋਂ ਤੱਕ ਨਾ ਮ੍ਰਿਤਕ ਦੀ ਦੇਹ ਦਾ ਪੋਸਟਮਾਰਟਮ ਹੋਵੇਗਾ ਅਤੇ ਨਾ ਹੀ ਸੰਸਕਾਰ ਕੀਤਾ ਜਾਵੇਗਾ।

ਫ਼ੋਟੋ।

By

Published : Nov 16, 2019, 7:34 PM IST

ਸੰਗਰੂਰ: ਲਹਿਰਾਗਾਗਾ ਵਿੱਚ ਇੱਕ ਦਲਿਤ ਨੌਜਵਾਨ ਦੀ ਮੌਤ ਤੋਂ ਬਾਅਦ ਵੱਖ-ਵੱਖ ਸੰਗਠਨਾਂ ਨੇ ਇਨਸਾਫ਼ ਦੀ ਮੰਗ ਕਰਦਿਆਂ ਐੱਸਡੀਐੱਮ ਦਫ਼ਤਰ ਵਿੱਚ ਧਰਨਾ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਵਿਰੋਧ ਇਨਸਾਫ਼ ਹੋਣ ਤੱਕ ਜਾਰੀ ਰਹੇਗਾ।

ਵੀਡੀਓ

ਪ੍ਰਦਰਸ਼ਨਕਾਰੀਆਂ ਨੇ ਪਰਿਵਾਰ ਦੇ ਮੁਆਵਜ਼ੇ ਦੀ ਮੰਗ ਦੇ ਨਾਲ ਨਾਲ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਾਡਾ ਧਰਨਾ ਉਸ ਸਮੇਂ ਤੱਕ ਜਾਰੀ ਰਹੇਗਾ ਜਿਨ੍ਹਾਂ ਸਮੇਂ ਦੇਰ ਤੱਕ ਪੂਰੀਆਂ ਮੰਗਾਂ ਨਹੀਂ ਮੰਨਿਆ ਜਾਂਦੀਆਂ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਥੋਂ ਤੱਕ ਨਾ ਮ੍ਰਿਤਕ ਦੀ ਦੇਹ ਦਾ ਪੋਸਟਮਾਰਟਮ ਹੋਵੇਗਾ ਅਤੇ ਨਾ ਹੀ ਸੰਸਕਾਰ ਕੀਤਾ ਜਾਵੇਗਾ। ਇਸ ਦੌਰਾਨ ਕਾਂਗਰਸ ਆਗੂ ਬੀਬੀ ਰਜਿੰਦਰ ਕੌਰ ਭੱਠਲ ਨੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਕਿਹਾ ਕਿ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੁਲਿਸ ਆਪਣਾ ਕੰਮ ਕਰ ਰਹੀ ਹੈ, ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਭੱਠਲ ਨੇ ਕਿਹਾ ਕਿ ਅਜਿਹੇ ਮੌਕਿਆਂ 'ਤੇ ਆਪਣੀ ਚੌਧਰ ਵਿਖਾਉਣ ਦੀ ਬਜਾਏ ਸਾਰੀਆਂ ਨੂੰ ਪੀੜਤ ਪਰਿਵਾਰ ਨਾਲ ਹਮਦਰਦੀ ਕਰਨੀ ਚਾਹੀਦੀ ਹੈ।

ABOUT THE AUTHOR

...view details