ਸੰਗਰੂਰ: ਜ਼ਿਲ੍ਹੇ ’ਚ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖਣ ਦੇ ਮਾਮਲੇ ’ਚ ਪੁਲਿਸ ਨੇ ਤਿੰਨ ਦੋਸ਼ੀਆਂ ਨੂੰ ਕਾਬੂ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਵੱਲੋਂ ਵੱਖ ਵੱਖ ਥਾਵਾਂ ਦੇ ਸੀਸੀਟੀਵੀ ਫੁਟੇਜ ਖੰਗਾਲਣ ਤੋਂ ਬਾਅਦ ਇਨ੍ਹਾਂ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ।
ਦੱਸ ਦਈਏ ਕਿ ਪੁਲਿਸ ਮੁਤਾਬਿਕ ਕਾਬੂ ਕੀਤੇ ਗਏ ਦੋਸ਼ੀਆਂ ਵੱਲੋਂ ਸੰਗਰੂਰ ਵਿਖੇ 19 ਅਤੇ 20 ਜੂਨ ਨੂੰ ਕਾਲੀ ਮਾਤਾ ਮੰਦਿਰ ਦੀ ਬਾਹਰੀ ਕੰਧਾਂ, ਦਰਵਾਜਿਆਂ ਅਤੇ 26 ਅਤੇ 27 ਜੂਨ ਨੂੰ ਸਰਕਾਰੀ ਦਫਤਰਾਂ ਦੀ ਕੰਧਾਂ ’ਤੇ ਖਾਲਿਸਤਾਨ ਜਿੰਦਾਬਾਦ ਅਤੇ ਐਸਐਫਜੇ ਦੇ ਨਾਅਰੇ ਲਿਖ ਦਿੱਤੇ ਗਏ ਸੀ। ਜਿੱਥੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਜਿਸਦੀ ਜਾਂਚ ਕਰਦੇ ਹੋਏ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।
ਖਾਲਿਸਤਾਨ ਨਾਅਰੇ ਲਿਖਣ ਵਾਲੇ ਤਿੰਨ ਦੋਸ਼ੀਆਂ ਨੂੰ ਕਾਬੂ ਕੀਤਾ ਇਸ ਸਬੰਧ ਚ ਐੱਸਐੱਸਪੀ ਸੰਗਰੂਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮਾਮਲੇ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਦੋਸ਼ੀ ਰੇਸ਼ਮ ਸਿੰਘ 6-7 ਸਾਲਾਂ ਤੋਂ ਚੰਡੀਗੜ੍ਹ ਏਲਾਂਟੇ ਮੋਲ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ ਅਤੇ ਸੋਸ਼ਲ ਮੀਡੀਆ ਰਾਹੀਂ ਸਿੱਖਸ ਫਾਰ ਜਸਟਿਸ ਗੁਰਪਤਵੰਤ ਸਿੰਘ ਪੰਨੂ ਦੇ ਸੰਪਰਕ ਵਿੱਚ ਆਇਆ ਸੀ। ਪਿਛਲੇ ਦੋ ਸਾਲਾਂ ਤੋਂ ਉਨ੍ਹਾਂ ਨਾਲ ਫੋਨ 'ਤੇ ਗੱਲ ਹੁੰਦੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਹੋਰ ਲੋਕਾਂ ਨੂੰ ਆਪਣੇ ਸੰਪਰਕ 'ਚ ਜੋੜਨਾ ਸ਼ੁਰੂ ਕਰ ਦਿੱਤਾ।
ਐਸਐਸਪੀ ਨੇ ਅੱਗੇ ਦੱਸਿਆ ਕਿ ਰੇਸ਼ਮ ਸਿੰਘ ਦਾ ਜੀਜਾ ਬਲਵਿੰਦਰ ਸਿੰਘ, ਜੋ ਕਿ ਆਪਣੇ ਪਿਤਾ ਦੇ ਕਤਲ ਦੇ ਦੋਸ਼ 'ਚ ਜੇਲ ਜਾ ਚੁੱਕਾ ਹੈ। ਰੇਸ਼ਮ ਸਿੰਘ, ਕੁਲਵਿੰਦਰ ਸਿੰਘ, ਮਨਪ੍ਰੀਤ ਸਿੰਘ ਪੈਸਿਆਂ ਦੇ ਲਾਲਚ 'ਚ ਆ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ। ਗ੍ਰਿਫਤਾਰੀ ਦੌਰਾਨ ਮੁਲਜ਼ਮਾਂ ਕੋਲੋਂ 5 ਮੋਬਾਈਲ ਫੋਨ 5 ਮੋਬਾਈਲ ਸਿਮ ਕਾਰਡ ਬਰਾਮਦ ਹੋਏ। ਫਿਲਹਾਲ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜੋ:ਪੁਲਿਸ ਨੂੰ ਹਾਸਿਲ ਹੋਈ ਵੱਡੀ ਸਫਲਤਾ: 16 ਕਿਲੋ ਹੈਰੋਇਨ ਸਣੇ 4 ਨਸ਼ਾ ਤਸਕਰ ਕਾਬੂ