ਪੰਜਾਬ

punjab

By

Published : Apr 20, 2019, 4:44 AM IST

Updated : Apr 20, 2019, 4:50 AM IST

ETV Bharat / city

ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ਵਿੱਚ ਮੌਤ

ਪੁਲਿਸ ਮੁਲਾਜ਼ਮ ਗੁਰਵਿੰਦਰ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਗੁਰਵਿੰਦਰ ਆਪਣੀ ਡਿਪਰੈਸ਼ਨ ਦੀ ਦਵਾਈ ਲੈਣ ਲਈ ਮੋਟਰਸਾਇਕਲ 'ਤੇ ਜਾ ਰਿਹਾ ਸੀ ਜਦੋਂ ਰਾਸਤੇ ਵਿੱਚ ਉਸ ਦੀ ਟੱਕਰ ਟਰੱਕ ਨਾਲ ਹੋ ਗਈ ਜਿਸ ਕਰਕੇ ਉਸ ਦੀ ਮੌਤ ਹੋ ਗਈ।

a

ਸੰਗਰੂਰ: ਨਜ਼ਦੀਕੀ ਸ਼ਹਿਰ ਦਿੜ੍ਹਬਾ ਵਿੱਚ ਟਰੱਕ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਦਿੜ੍ਹਬਾ ਦੇ ਹੈੱਡ ਕਾਂਸਟੇਬਲ ਗੁਰਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ.

ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ਵਿੱਚ ਮੌਤ

ਜਾਣਕਾਰੀ ਮੁਤਾਬਕ ਗੁਰਵਿੰਦਰ ਸਿੰਘ ਸੁਨਾਮ ਦਾ ਰਹਿਣ ਵਾਲਾ ਸੀ ਅਤੇ ਦਿੜ੍ਹਬਾ ਵਿਖੇ ਬਤੌਰ ਹੈੱਡ ਕਾਂਸਟੇਬਲ ਤਾਇਨਾਤ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਡਿਪਰੈਂਸ਼ਨ ਦਾ ਸ਼ਿਕਾਰ ਸੀ ਜਿਸ ਦੀ ਦਵਾਈ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਤੋਂ ਚਲਦੀ ਸੀ।

ਪੁਲਿਸ ਮੁਤਾਬਕ ਗੁਰਵਿੰਦਰ ਸਿੰਘ ਦਵਾਈ ਲੈਣ ਲਈ ਲੁਧਿਆਣਾ ਜਾ ਰਿਹਾ ਸੀ ਤਾਂ ਅੱਗੇ ਜਾ ਰਹੇ ਟਰੱਕ ਨੇ ਅਚਾਨਕ ਬਰੇਕ ਮਾਰ ਦਿੱਤੀ ਜਿਸ ਕਰਕੇ ਗੁਰਵਿੰਦਰ ਸਿੰਘ ਸਿੰਘ ਦੇ ਮੋਟਰਸਾਇਕਲ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਗੁਰਵਿੰਦਰ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Last Updated : Apr 20, 2019, 4:50 AM IST

ABOUT THE AUTHOR

...view details