ਸੰਗਰੂਰ: ਪੰਜਾਬ ਸਰਕਾਰ ਦੀ ਸਖ਼ਤ ਹਦਾਇਤਾਂ ਤੋਂ ਬਾਅਦ ਸਥਾਨਕ ਪ੍ਰਦੂਸ਼ਣ ਬੋਰਡ ਪੌਲੀਬੈਗ ਦੇ ਇਸਤੇਮਾਲ ਨੂੰ ਲੈ ਕੇ ਸਖ਼ਤੀ ਨਾਲ ਕਾਰਵਾਈ ਕਰ ਰਿਹਾ ਹੈ। ਪਿੰਡ ਦਿੜਬਾ 'ਚ ਪ੍ਰਦੂਸ਼ਣ ਬੋਰਡ ਵੱਲੋਂ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ ਅਧਿਕਾਰੀਆਂ ਨੇ ਡੇਢ ਕੁਇੰਟਲ ਦੇ ਲਗਭਗ ਪਲਾਸਟਿਕ ਲਿਫ਼ਾਫ਼ੇ ਬਰਾਮਦ ਕੀਤੇ ਹਨ।
ਪੌਲੀਬੈਗ ਵਿਰੁੱਧ ਪ੍ਰਦੂਸ਼ਣ ਬੋਰਡ ਸਖ਼ਤ, ਛਾਪੇਮਾਰੀ ਕਰ ਲਗਾਇਆ ਜੁਰਮਾਨਾ
ਪ੍ਰਦੂਸ਼ਣ ਬੋਰਡ ਵੱਲੋਂ ਪਿੰਡ ਦਿੜਬਾ 'ਚ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ ਅਧਿਕਾਰੀਆਂ ਨੇ ਡੇਢ ਕੁਇੰਟਲ ਦੇ ਲਗਭਗ ਪਲਾਸਟਿਕ ਲਿਫ਼ਾਫ਼ੇ ਬਰਾਮਦ ਕੀਤੇ ਹਨ।
ਫ਼ੋਟੋ
ਸੋਨਾਕਸ਼ੀ ਸਿਨਹਾ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ
ਜਿਨ੍ਹਾਂ ਦੁਕਾਨਦਾਰਾਂ ਕੋਲੋਂ ਪਲਾਸਟਿਕ ਦੇ ਲਿਫ਼ਾਫ਼ੇ ਬਰਾਮਦ ਕੀਤੇ ਗਏ ਹਨ, ਉਨ੍ਹਾਂ ਨੂੰ 1000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਤੇ ਨਾਲ ਹੀ ਦੁਕਾਨਦਾਰਾਂ ਨੂੰ ਚਿਤਾਵਨੀ ਦੇ ਕੇ ਮੁੜ ਇਸ ਦੀ ਵਰਤੋਂ ਨਾ ਕਰਨ ਦੀ ਨਸੀਅਤ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਪਲਾਸਟਿਕ ਦੇ ਇਸਤੇਮਾਲ ਨਾਲ ਆਲੇ-ਦੁਆਲੇ ਨੂੰ ਬਹੁਤ ਜ਼ਿਆਦਾ ਨੁਕਸਾਨ ਹੋ ਰਿਹਾ ਹੈ, ਜਿਸ ਕਰਕੇ ਸਰਕਾਰ ਪਲਾਸਟਿਕ ਦੇ ਇਸਤੇਮਾਲ ਨੂੰ ਲੈ ਕੇ ਬਹੁਤ ਸਖ਼ਤ ਰੁਖ ਆਪਣਾ ਰਹੀ ਹੈ।