ਸੰਗਰੂਰ: ਸ਼ਹਿਰ 'ਚ ਟੈੱਟ ਪਾਸ ਬੀਐੱਡ ਅਤੇ ਈਟੀਟੀ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਐਤਵਾਰ ਨੂੰ ਜਦ ਪ੍ਰਦਰਸ਼ਨਕਾਰੀਆਂ ਵੱਲੋਂ ਡੀਸੀ ਦਫ਼ਤਰ ਤੋਂ ਸਿੱਖਿਆ ਮੰਤਰੀ ਦੀ ਕੋਠੀ ਤੱਕ ਇੱਕ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਤਾਂ ਅਧਿਆਪਕਾਂ 'ਤੇ ਸੰਗਰੂਰ ਪੁਲਿਸ ਵੱਲੋਂ ਲਾਠੀਚਾਰਜ ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ। ਇਸ ਦੌਰਾਨ ਮਹਿਲਾ ਅਧਿਆਪਕਾਂ ਨਾਲ ਵੀ ਪੁਲਿਸ ਵੱਲੋਂ ਮਾੜਾ ਸਲੂਕ ਕੀਤਾ ਗਿਆ ਹੈ।
ਸਿੱਖਿਆ ਮੰਤਰੀ ਦੀ ਕੋਠੀ ਸਾਹਮਣੇ ਧਰਨਾ ਦੇ ਰਹੇ ਬੇਰੁਜ਼ਗਾਰ ਅਧਿਆਪਕਾਂ ਦਾ ਚਾੜਿਆ ਕੁਟਾਪਾ - Sangrur news
ਸੰਗਰੂਰ 'ਚ ਟੈੱਟ ਪਾਸ ਬੀਐੱਡ ਅਤੇ ਈਟੀਟੀ ਬੇਰੁਜ਼ਗਾਰ ਅਧਿਆਪਕਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ। ਇਸ ਦੌਰਾਨ ਮਹਿਲਾ ਅਧਿਆਪਕਾਂ ਨਾਲ ਵੀ ਪੁਲਿਸ ਵੱਲੋਂ ਮਾੜਾ ਸਲੂਕ ਕੀਤਾ ਗਿਆ ਹੈ।
ਪ੍ਰਦਰਸ਼ਨਕਾਰੀਆਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵਿਜੇ ਇੰਦਰ ਸਿੰਗਲਾ ਦੇ ਪੁਤਲੇ ਬਣਾ ਕੇ ਉਨ੍ਹਾਂ ਨੂੰ ਗਧਾ 'ਤੇ ਬੈਠਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬੇਰੁਜ਼ਗਾਰ ਅਧਿਆਪਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵਿਰੁੱਧ ਰੋਸ ਮਾਰਚ ਉਸ ਵੇਲੇ ਤੱਕ ਜਾਰੀ ਰਹੇਗਾ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪ੍ਰਦਰਸ਼ਨ ਰੋਕਣ ਲਈ ਪੁਲਿਸ ਵੱਲੋਂ ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਪ੍ਰਦਰਸ਼ਨ ਨੂੰ ਤਹਿਸ ਨਹਿਸ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਸ ਤੋਂ ਬਾਅਦ ਵੀ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।