ਸੰਗਰੂਰ: ਮਲੇਰਕੋਟਲਾ ਵਿਖੇ ਵੀ ਲੋਕਾਂ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਤੇ ਐਨਆਰਸੀ ਦਾ ਵਿਰੋਧ ਕੀਤਾ ਗਿਆ ਹੈ। ਇਸ ਦੇ ਵਿਰੋਧ 'ਚ ਸ਼ਹਿਰ ਵਾਸੀਆਂ ਵੱਲੋਂ ਸਰਹੰਦੀ ਗੇਟ ਨੇੜੇ ਪੱਕਾ ਧਰਨਾ ਸ਼ੁਰੂ ਕੀਤਾ ਗਿਆ ਹੈ। ਇਸ ਧਰਨੇ 'ਚ ਵੱਖ-ਵੱਖ ਧਰਮਾਂ ਦੇ ਆਗੂਆਂ ਤੇ ਲੋਕਾਂ ਨੇ ਹਿੱਸਾ ਲਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਗਈ।
ਮਲੇਰਕੋਟਲਾ ਦੇ ਲੋਕਾਂ ਵੱਲੋਂ CAA ਤੇ NRC ਵਿਰੁੱਧ ਰੋਸ ਪ੍ਰਦਰਸ਼ਨ - ਮਲੇਰਕੋਟਲਾ 'ਚ CAA ਅਤੇ NRC ਵਿਰੁੱਧ ਰੋਸ ਪ੍ਰਦਰਸ਼ਨ
ਨਾਗਰਿਕਤਾ ਸੋਧ ਕਾਨੂੰਨ ਤੇ ਐਨਆਰਸੀ ਦੇ ਵਿਰੁੱਧ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਰੋਸ ਪ੍ਰਦਰਸ਼ਨ ਜਾਰੀ ਹੈ। ਮਲੇਰਕੋਟਲਾ ਵਿਖੇ ਵੀ ਲੋਕਾਂ ਨੇ ਨਾਗਰਿਕਤਾ ਸੋਧ ਕਾਨੂੰਨ ਅਤੇ ਐਨਆਰਸੀ ਵਿਰੁੱਧ ਪੱਕਾ ਧਰਨਾ ਸ਼ੁਰੂ ਕੀਤਾ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਇਸ ਕਾਨੂੰਨ ਨੂੰ ਧਰਮ ਨਿਰਪੱਖਤਾ ਦੇ ਵਿਰੁੱਧ ਦੱਸਿਆ ਗਿਆ ਹੈ।
ਹੋਰ ਪੜ੍ਹੋ : ਮਾਲਵਾ ਸੱਭਿਆਚਾਰਕ ਮੰਚ ਵੱਲੋਂ ਧੀਆਂ ਦੀ ਲੋਹੜੀ ਸਬੰਧੀ ਕਰਵਾਇਆ ਗਿਆ ਵਿਸ਼ੇਸ਼ ਸੈਮੀਨਾਰ
ਈਟੀਵੀ ਭਾਰਤ ਨਾਲ ਗੱਲ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਨਾਗਰਿਕਤਾ ਸੋਧ ਕਾਨੂੰਨ ਅਤੇ ਐਨਆਰਸੀ ਕਾਨੂੰਨ ਭਾਰਤੀ ਲੋਕਤੰਤਰ ਨੂੰ ਠੇਸ ਪਹੁੰਚਾਉਣ ਵਾਲਾ ਅਤੇ ਧਰਮ ਨਿਰਪੱਖਤਾ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਜਾਤ-ਪਾਤ ਦੇ ਆਧਾਰ 'ਤੇ ਬਣਾਇਆ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਇਸ ਕਾਨੂੰਨ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਇੱਕ ਧਰਮ ਨਿਰਪੱਖ ਦੇਸ਼ ਹੈ, ਇਥੇ ਲੋਕਤੰਤਰ ਦੇ ਮੁਤਾਬਕ ਹਰ ਧਰਮ ਦੇ ਲੋਕਾਂ ਨੂੰ ਬਰਾਬਰ ਦੇ ਅਧਿਕਾਰ ਮਿਲਣੇ ਚਾਹੀਦੇ ਹਨ।