ਸੰਗਰੂਰ: ਮਲੇਰਕੋਟਲਾ ਵਿਖੇ ਵੱਖ-ਵੱਖ ਭਾਈਚਾਰੇ ਦੇ ਲੋਕਾਂ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਤੇ ਐਨਆਰਸੀ ਦਾ ਵਿਰੋਧ ਲਗਾਤਾਰ ਜਾਰੀ ਹੈ। ਇਸ ਦੇ ਲਈ ਵਿਰੋਧ 'ਚ ਸ਼ਹਿਰ ਵਾਸੀਆਂ ਵੱਲੋਂ ਸਰਹੰਦੀ ਗੇਟ ਨੇੜੇ ਪੱਕਾ ਧਰਨਾ ਅੱਜ ਚੌਥੇ ਦਿਨ ਵੀ ਲਗਾਤਾਰ ਜਾਰੀ ਹੈ।
CAA ਅਤੇ NRC ਵਿਰੁੱਧ ਮਲੇਰਕੋਟਲਾ ਦੇ ਲੋਕਾਂ ਨੇ ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚੇਤਾਵਨੀ - malerkotla news
ਨਾਗਰਿਕਤਾ ਸੋਧ ਕਾਨੂੰਨ ਤੇ ਐਨਆਰਸੀ ਦੇ ਵਿਰੁੱਧ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਰੋਸ ਪ੍ਰਦਰਸ਼ਨ ਜਾਰੀ ਹੈ। ਮਲੇਰਕੋਟਲਾ ਵਿਖੇ ਵੀ ਲੋਕਾਂ ਨੇ ਨਾਗਰਿਕਤਾ ਸੋਧ ਕਾਨੂੰਨ ਅਤੇ ਐਨਆਰਸੀ ਵਿਰੁੱਧ ਪੱਕਾ ਧਰਨਾ ਲਗਾਇਆ ਗਿਆ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਇਸ ਕਾਨੂੰਨ ਨੂੰ ਧਰਮ ਨਿਰਪੱਖਤਾ ਦੇ ਵਿਰੁੱਧ ਦੱਸਦੇ ਹੋਏ ਕੇਂਦਰ ਸਰਕਾਰ ਦੇ ਵਿਰੁੱਧ ਸੰਘਰਸ਼ ਹੋਰ ਤੇਜ਼ ਕੀਤੇ ਜਾਣ ਦੀ ਚੇਤਾਵਨੀ ਦਿੱਤੀ ਗਈ ਹੈ।
![CAA ਅਤੇ NRC ਵਿਰੁੱਧ ਮਲੇਰਕੋਟਲਾ ਦੇ ਲੋਕਾਂ ਨੇ ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚੇਤਾਵਨੀ ਮਲੇਰਕੋਟਲਾ 'ਚ ਨਾਗਰਿਕਤਾ ਸੋਧ ਕਾਨੂੰਨ ਤੇ ਐਨਆਰਸੀ ਦੇ ਵਿਰੁੱਧ 'ਚ ਪੱਕਾ ਧਰਨਾ ਜਾਰੀ](https://etvbharatimages.akamaized.net/etvbharat/prod-images/768-512-5686013-thumbnail-3x2-ss.jpg)
ਇਸ ਧਰਨੇ 'ਚ ਵੱਖ-ਵੱਖ ਧਰਮਾਂ ਦੇ ਆਗੂਆਂ, ਕਈ ਵਿਦਿਆਰਥੀ ਸੰਗਠਨਾਂ ਤੇ ਲੋਕਾਂ ਨੇ ਹਿੱਸਾ ਲਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਈਟੀਵੀ ਭਾਰਤ ਨਾਲ ਗੱਲ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਨਾਗਰਿਕਤਾ ਸੋਧ ਕਾਨੂੰਨ ਅਤੇ ਐਨਆਰਸੀ ਕਾਨੂੰਨ ਭਾਰਤੀ ਲੋਕਤੰਤਰ ਨੂੰ ਠੇਸ ਪਹੁੰਚਾਉਣ ਵਾਲਾ ਅਤੇ ਧਰਮ ਨਿਰਪੱਖਤਾ ਦੇ ਵਿਰੁੱਧ ਹੈ।
ਉਨ੍ਹਾਂ ਕਿਹਾ ਕਿ ਇਹ ਕਾਨੂੰਨ ਜਾਤ-ਪਾਤ ਦੇ ਆਧਾਰ 'ਤੇ ਬਣਾਇਆ ਗਿਆ ਹੈ ਅਤੇ ਕੇਂਦਰ ਸਰਕਾਰ ਵੱਲੋਂ ਇਸ ਨੂੰ ਜਬਰਨ ਲੋਕਾਂ ਉੱਤੇ ਥੋਪਿਆ ਜਾ ਰਿਹਾ ਹੈ। ਇਹ ਲੋਕਤੰਤਰ ਦੇ ਵਿਰੁੱਧ ਹੈ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਇਸ ਕਾਨੂੰਨ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਇੱਕ ਧਰਮ ਨਿਰਪੱਖ ਦੇਸ਼ ਹੈ, ਇਥੇ ਲੋਕਤੰਤਰ ਦੇ ਮੁਤਾਬਕ ਹਰ ਧਰਮ ਦੇ ਲੋਕਾਂ ਨੂੰ ਬਰਾਬਰ ਦੇ ਅਧਿਕਾਰ ਮਿਲਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਜਲਦ ਤੋਂ ਜਲਦ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਣ 'ਤੇ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ ਦਿੱਤੀ ਹੈ।