ਚੰਡੀਗੜ੍ਹ: ਪੰਜਾਬ ਵਿੱਚ ਅਗਲੇ ਸਾਲ 2022 ਵਿੱਚ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ, ਉਥੇ ਹੀ ਹਰ ਪਾਰਟੀ ਅਤੇ ਹਰ ਉਮੀਦਵਾਰ ਵੱਲੋਂ ਜਿੱਤ ਲਈ ਪੂਰਾ ਜੋਰ ਲਗਾਇਆ ਜਾ ਰਿਹਾ ਹੈ ਤਾਂ ਜੋ ਸੱਤਾ ਹਾਸਿਲ ਕੀਤੀ ਜਾ ਸਕੇ। ਉਥੇ ਹੀ ਪਾਰਟੀਆਂ ਵੱਲੋਂ ਇੱਕ ਦੂਜੇ ਦੀਆਂ ਲੱਤਾਂ-ਬਾਹਾਂ ਖਿੱਚੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਦੀ ਨਜ਼ਰ ਵਿੱਚ ਉਸ ਨੂੰ ਨੀਵਾ ਦਿਖਾਇਆ ਜਾ ਸਕੇ। ਪੰਜਾਬ ਵਿੱਚ 117 ਹਲਕੇ ਹਨ, ਤੇ ਅੱਜ ਅਸੀਂ ਸੁਨਾਮ ਵਿਧਾਨ ਸਭਾ ਸੀਟ (Sunam assembly constituency) ਦੀ ਗੱਲ ਕਰਾਂਗੇ ਕਿ ਉਥੋਂ ਦੇ ਸਿਆਸੀ ਹਾਲ ਕੀ ਹਨ, ਮੌਜੂਦਾ ਵਿਧਾਇਕ ਲੋਕਾਂ ਦੀਆਂ ਮੰਗਾਂ ’ਤੇ ਖਰੇ ਉੱਤਰੇ ਜਾਂ ਨਹੀਂ ? ਅੱਜ ਅਸੀਂ ਇਸ ਸੀਟ ਬਾਰੇ ਵਿਸਥਾਨਪੂਰਵਕ ਜਾਣਕਾਰੀ ਲਵਾਂਗੇ।
ਇਹ ਵੀ ਪੜ੍ਹੋ :Punjab Assembly Election 2022: AAP ਦੇ ਕਬਜੇ ’ਚ ਹੈ ਗੜ੍ਹਸ਼ੰਕਰ ਸੀਟ, ਜਾਣੋ ਇੱਥੋਂ ਦਾ ਸਿਆਸੀ ਹਾਲ...
ਸੁਨਾਮ ਵਿਧਾਨ ਸਭਾ ਸੀਟ (Sunam assembly constituency)
ਜੇਕਰ ਸੁਨਾਮ ਵਿਧਾਨ ਸਭਾ ਸੀਟ (Sunam Assembly Constituency) ਦੀ ਗੱਲ ਕੀਤੀ ਜਾਵੇ ਤਾਂ ਹੁਣ ਇਸ ਸਮੇਂ ਆਮ ਆਦਮੀ ਪਾਰਟੀ (Aam Aadmi Party) ਦੇ ਅਮਨ ਅਰੋੜਾ (Aman Arora) ਮੌਜੂਦਾ ਵਿਧਾਇਕ ਹਨ। ਜੇਕਰ 'ਆਪ' (AAP) ਅਮਨ ਅਰੋੜਾ ਨੂੰ ਕਿਸੇ ਵੱਡੇ ਖਿਡਾਰੀ ਦੀ ਭੂਮਿਕਾ ਵਿੱਚ ਪੇਸ਼ ਕਰਦੀ ਹੈ ਤਾਂ 'ਆਪ' ਉਮੀਦਵਾਰ ਮਜ਼ਬੂਤ ਹੋਣਗੇ, ਨਹੀਂ ਤਾਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਵੱਡੀ ਟੱਕਰ ਦਿੰਦਾ ਨਜ਼ਰ ਆ ਰਿਹਾ ਹੈ।
2017 ਵਿਧਾਨ ਸਭਾ ਦੇ ਚੋਣ ਨਤੀਜੇ
ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਸੁਨਾਮ ਵਿਧਾਨ ਸਭਾ ਸੀਟ (Sunam Assembly Constituency) ’ਤੇ 83.87 ਫੀਸਦ ਵੋਟਿੰਗ ਹੋਈ ਸੀ ਤੇ ਆਮ ਆਦਮੀ ਪਾਰਟੀ (Aam Aadmi Party) ਦੇ ਅਮਨ ਅਰੋੜਾ (Aman Arora) ਵਿਧਾਇਕ ਚੁਣੇ ਗਏ ਸਨ।
ਵਿਧਾਇਕ ਅਰੋੜਾ ਨੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਗੋਬਿੰਦ ਸਿੰਘ ਲੌਂਗਵਾਲ (GOBIND SINGH LONGOWAL) ਨੂੰ ਹਰਾਇਆ ਸੀ। ਇਸ ਦੌਰਾਨ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਨੂੰ 72,815 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਰਹੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਗੋਬਿੰਦ ਸਿੰਘ ਲੌਂਗਵਾਲ (GOBIND SINGH LONGOWAL) ਨੂੰ 42,508 ਵੋਟਾਂ ਤੇ ਤੀਜੇ ਨੰਬਰ ’ਤੇ ਰਹੀ ਕਾਂਗਰਸ (Congress) ਦੇ ਉਮੀਦਵਾਰ ਦਾਮਨ ਥਿੰਦ ਬਾਜਵਾ (DAAMAN THIND BAJWA) ਨੂੰ 30,518 ਵੋਟਾਂ ਪਈਆਂ ਸਨ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ
2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਆਮ ਆਦਮੀ ਪਾਰਟੀ (Aam Aadmi Party) ਨੂੰ ਸਭ ਤੋਂ ਵੱਧ 47.38 ਫੀਸਦ ਵੋਟ ਸ਼ੇਅਰ ਰਿਹਾ, ਜਦਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੂੰ 27.66 ਫੀਸਦ ਤੇ ਕਾਂਗਰਸ (Congress) ਦਾ 19.86 ਫੀਸਦ ਵੋਟ ਸ਼ੇਅਰ ਰਿਹਾ ਸੀ।