ਸੰਗਰੂਰ: ਹਰਿਆਣਾ ਵਿਖੇ ਖੇਤੀ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਉੱਤੇ ਹੋਏ ਲਾਠੀਚਾਰਜ ਨੂੰ ਲੈ ਕੇ ਕਿਸਾਨਾਂ 'ਚ ਭਾਰੀ ਰੋਸ ਹੈ। ਹਰਿਆਣਾ ਦੇ ਕਿਸਾਨਾਂ ਦੇ ਸਮਰਥ 'ਚ ਨਿੱਤਰੀ ਪੰਜਾਬ ਕਿਸਾਨ ਜੱਥੇਬੰਦੀਆਂ ਨੇ ਸੂਬੇ ਭਰ 'ਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਇਸੇ ਕੜੀ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਲਹਿਰਾਗਾਗਾ ਵਿਖੇ ਟੋਲ ਪਲਾਜ਼ਾ, ਪੈਟਰੋਲ ਪੰਪ ਤੇ ਸੜਕਾਂ ਨੂੰ ਦੋ ਘੰਟਿਆਂ ਲਈ ਜਾਮ ਕਰ ਦਿੱਤਾ। ਬੀਤੇ ਕਈ ਦਿਨਾਂ ਤੋਂ ਪੰਜਾਬ ਤੇ ਹਰਿਆਣਾ ਦੇ ਕਿਸਾਨ ਲਗਾਤਾਰ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਖਿਲਾਫ ਰੋਸ ਮੁਜ਼ਾਹਰੇ ਤੇ ਧਰਨੇ ਕਰ ਰਹੇ ਹਨ। ਇਸ ਤਹਿਤ ਜਦ ਹਰਿਆਣਾ ਦੇ ਕਿਸਾਨਾਂ ਨੇ ਖੇਤੀ ਸੁਧਾਰ ਕਾਨੂੰਨ ਦਾ ਵਿਰੋਧ ਕਰਦਿਆਂ ਰੋਸ ਪ੍ਰਦਰਸ਼ਨ ਕੀਤੇ ਤਾਂ ਪੁਲਿਸ ਵੱਲੋਂ ਉਨ੍ਹਾਂ 'ਤੇ ਲਾਠੀਚਾਰਜ ਕੀਤਾ ਗਿਆ। ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਨੇ ਇਸ ਘਟਨਾ ਦਾ ਵਿਰੋਧ ਕੀਤਾ।
ਇਸੇ ਕੜੀ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ 'ਤੇ ਵੱਡੀ ਗਿਣਤੀ 'ਚ ਕਿਸਾਨਾਂ, ਮਹਿਲਾਵਾਂ ਤੇ ਬੱਚਿਆਂ ਸਣੇ ਨੌਜਵਾਨਾਂ ਨੇ ਟੀਮਾਂ ਬਣਾ ਕੇ ਸ਼ਹਿਰ ਦੇ ਵੱਖ-ਵੱਖ ਥਾਵਾਂ ਉੱਤੇ ਟੋਲ ਪਲਾਜ਼ਾ, ਪੈਟਰੋਲ ਪੰਪ ਤੇ ਸੜਕਾਂ ਨੂੰ ਦੋ ਘੰਟਿਆਂ ਲਈ ਜਾਮ ਕਰ ਦਿੱਤਾ।