ਪੰਜਾਬ

punjab

ਮੰਗਾਂ ਨਾਂ ਮੰਨਣ 'ਤੇ ਰਿਟਾਇਰਡ ਮੁਲਾਜ਼ਮ ਸਰਕਾਰ ਵਿਰੁੱਧ ਕਰਨਗੇ ਰੋਸ ਪ੍ਰਦਰਸ਼ਨ

By

Published : Feb 20, 2020, 10:19 PM IST

ਸੰਗਰੂਰ ਦੇ ਕਸਬਾ ਮਲੇਰਕੋਟਲਾ ਵਿਖੇ ਰਿਟਾਇਰਡ ਮੁਲਾਜ਼ਮਾਂ ਵੱਲੋਂ ਤਹਿਸੀਲਦਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਇੱਕ ਮੰਗ ਸੌਂਪਿਆ ਗਿਆ ਹੈ। ਇਸ ਮੰਗ ਪੱਤਰ ਰਾਹੀਂ ਮੁਲਾਜ਼ਮਾਂ ਨੇ ਡੀਏ ਦੀ ਬਕਾਇਆ ਕਿਸ਼ਤਾਂ, ਸਮੇਂ ਸਿਰ ਪੈਨਸ਼ਨ ਤੇ ਮੈਡੀਕਲ ਭੱਤੇ ਵਿੱਚ ਵਾਧਾ ਕੀਤੇ ਜਾਣ ਦੀ ਮੰਗ ਕੀਤੀ ਹੈ।

ਫੋਟੋ
ਫੋਟੋ

ਸੰਗਰੂਰ: ਮਲੇਰਕੋਟਲਾ ਵਿਖੇ ਰਿਟਾਇਰਡ ਮੁਲਾਜ਼ਮਾਂ ਨੇ ਤਹਿਸੀਲਦਾਰ ਨੂੰ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪਿਆ। ਰਿਟਾਇਰਡ ਮੁਲਾਜ਼ਮਾਂ ਵੱਲੋਂ ਸੂਬਾ ਸਰਕਾਰ ਕੋਲੋਂ ਜਲਦ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ।

ਇਸ ਬਾਰੇ ਈਟੀਵੀ ਭਾਰਤ ਦੀ ਟੀਮ ਨਾਲ ਗੱਲਬਾਤ ਕਰਦੇ ਹੋਏ ਰਿਟਾਇਰਡ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਡੀਏ ਦੀ ਬਕਾਇਆ ਕਿਸ਼ਤਾਂ ਅਜੇ ਤੱਕ ਨਹੀਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪੈਨਸ਼ਨ ਵੀ ਸਮੇਂ ਸਿਰ ਨਹੀਂ ਮਿਲਦੀ ਜਿਸ ਕਾਰਨ ਉਨ੍ਹਾਂ ਲਈ ਗੁਜ਼ਾਰਾ ਕਰਨਾ ਬੇਹਦ ਔਖਾ ਹੋ ਜਾਂਦਾ ਹੈ।

ਰਿਟਾਇਰਡ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ

ਹੋਰ ਪੜ੍ਹੋ : 1 ਕਿੱਲੋ ਅਫੀਮ ਤੇ ਡਰਗ ਮਨੀ ਸਣੇ ਨਸ਼ਾ ਤਸਕਰ ਤੇ ਉਸ ਦੀ ਮਹਿਲਾ ਸਾਥੀ ਗ੍ਰਿਫ਼ਤਾਰ

ਰਿਟਾਇਰਡ ਮੁਲਾਜ਼ਮ ਅਗੂਆਂ ਸਰਕਾਰ ਕੋਲੋਂ ਡੀਏ ਦੀਆਂ ਬਕਾਇਆ ਕਿਸ਼ਤਾਂ, ਮੈਡੀਕਲ ਭੱਤੇ 'ਚ ਵਾਧਾ ਤੇ ਸਮੇਂ ਸਿਰ ਪੈਨਸ਼ਨ ਦਿੱਤੇ ਜਾਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਪੰਜਾਬ ਸਰਕਾਰ ਉੱਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਕਿਹਾ ਕਿ ਜਦੋਂ ਕੈਪਟਨ ਸਰਕਾਰ ਸੱਤਾ ਵਿੱਚ ਆਈ ਸੀ ਤਾਂ ਉਨ੍ਹਾਂ ਨੂੰ ਕਿਹਾ ਗਿਆ ਸੀ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣਗੀਆਂ ਪਰ ਅਜਿਹਾ ਨਹੀਂ ਹੋਇਆ। ਸੱਤਾ 'ਚ ਆਉਣ ਤੋਂ ਬਾਅਦ ਕੈਪਟਨ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ। ਇਸ ਲਈ ਅੱਜ ਉਨ੍ਹਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਤਹਿਸੀਲਦਾਰ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਉਹ 25 ਫਰਵਰੀ ਨੂੰ ਸਰਕਾਰ ਵਿਰੁੱਧ ਮੋਹਾਲੀ ਵਿੱਚ ਰੋਸ ਪ੍ਰਦਰਸ਼ਨ ਕਰਨਗੇ।

ABOUT THE AUTHOR

...view details