ਸੰਗਰੂਰ: ਜੇਲ ਵਿਭਾਗ ਦੇ ਅਧਿਕਾਰੀਆਂ ਨੇ ਇੱਕ ਸਬ ਇੰਸਪੈਕਟਰ ਨੂੰ ਜੇਲ 'ਚ ਬੰਦ ਗੈਂਗਸਟਰਾਂ ਤੇ ਕੈਦੀਆਂ ਨੂੰ ਨਸ਼ਾ ਸਪਲਾਈ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਗਰੂਰ ਜੇਲ ਦੇ ਸੁਪਰੀਡੈਂਟ ਬਲਵਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਸਬ ਇੰਸਪੈਕਟਰ ਦੀ ਪਛਾਣ ਪ੍ਰੀਤਪਾਲ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪ੍ਰੀਤਪਾਲ ਸਿੰਘ ਨੂੰ ਗੈਂਗਸਟਰਾਂ ਲਈ ਤਿਆਰ ਕੀਤੀ ਗਈ ਵਿਸ਼ੇਸ਼ ਬੈਰਕ 'ਚ ਗੈਂਗਸਟਰਾਂ ਦੀ ਨਿਗਰਾਨੀ ਕਰਨ ਦੀ ਡਿਊਟੀ ਸੌਂਪੀ ਗਈ ਸੀ। ਉਸ ਦੇ ਨਾਲ ਉਥੇ ਹੋਰ 12 ਮੁਲਾਜ਼ਮ ਤਾਇਨਾਤ ਕੀਤੇ ਗਏ ਸਨ।
ਨਸ਼ਾ ਸਪਲਾਈ ਕਰਨ ਵਾਲਾ ਇੰਸਪੈਕਟਰ ਗ੍ਰਿਫ਼ਤਾਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜੇਲ ਵਿਭਾਗ ਨੂੰ ਇਸ ਗੱਲ 'ਤੇ ਸ਼ੱਕ ਸੀ ਕਿ ਕਿਸੇ ਵੱਲੋਂ ਗੈਂਗਸਟਰਾਂ ਨੂੰ ਜੇਲ ਦੇ ਅੰਦਰ ਨਸ਼ੇ ਦੀ ਸਪਲਾਈ ਕੀਤੀ ਜਾਂਦੀ ਹੈ। ਜਿਸ ਦੇ ਚਲਦੇ ਉਨ੍ਹਾਂ ਵੱਲੋਂ ਜੇਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਭ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੇ ਦੌਰਾਨ ਸਬ-ਇੰਸਪੈਕਟਰ ਪ੍ਰੀਤਪਾਲ ਸਿੰਘ ਦੀ ਪੱਗ ਤੋਂ 20 ਗ੍ਰਾਮ ਹੈਰੋਇਨ ਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਪ੍ਰੀਤਪਾਲ ਪੱਗ 'ਚ ਨਸ਼ੀਲੇ ਪਦਾਰਥ ਲੁੱਕੋ ਕੇ ਜੇਲ ਦੇ ਗੈਂਗਸਟਰਾਂ ਨੂੰ ਨਸ਼ਾ ਸਪਲਾਈ ਕਰਦਾ ਸੀ।
ਹੋਰ ਪੜ੍ਹੋ : ਜਲੰਧਰ ਦੇ ਵਾਰਡ ਨੰ 41 ਦੀ ਖ਼ਰਾਬ ਹਾਲਤ ਤੋਂ ਲੋਕ ਪਰੇਸ਼ਾਨ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਸਬ ਇੰਸਪੈਕਟਰ ਵਿਰੁੱਧ ਮਾਮਲਾ ਦਰਜ ਕਰਕੇ ਉਸ ਦੇ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।