ਸੰਗਰੂਰ: ਟੈਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਦਾ ਸੰਘਰਸ਼ ਦਿਨੋਂ-ਦਿਨ ਤੇਜ਼ ਹੋ ਰਿਹਾ ਹੈ। ਅਧਿਆਪਕਾਂ ਦਾ ਸੰਘਰਸ਼ ਪੰਜਾਬ ਸਰਕਾਰ ਲਈ ਚੁਣੌਤੀ ਬਣਿਆ ਹੋਇਆ ਹੈ। 8 ਸਤੰਬਰ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟ 'ਤੇ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਬੀਐਡ ਅਧਿਆਪਕਾਂ ਨੇ ਐਤਵਾਰ ਨੂੰ ਇੱਕ ਘੰਟਾ ਸੰਗਰੂਰ-ਬਰਨਾਲਾ ਰੋਡ ਜਾਮ ਕਰਕੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਪੁਤਲਾ ਫੂਕਿਆ।
ਸਿੱਖਿਆ ਮੰਤਰੀ ਵਿਰੱਧ ਮੁੜ ਗਰਜ਼ੇ ਬੇਰੁਜ਼ਗਾਰ ਅਧਿਆਪਕ, ਕਾਲੀ-ਦੀਵਾਲੀ ਮਨਾਉਣ ਦਾ ਐਲਾਨ - sangrur news in punjabi
ਸੰਗਰੂਰ 'ਚ ਟੈਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਦਾ ਸੰਘਰਸ਼ ਦਿਨੋਂ-ਦਿਨ ਤੇਜ਼ ਹੋ ਰਿਹਾ ਹੈ। ਅਧਿਆਪਕਾਂ ਨੇ ਸੰਗਰੂਰ-ਬਰਨਾਲਾ ਰੋਡ ਜਾਮ ਕਰਕੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਪੁਤਲਾ ਫੂਕਿਆ। ਉਨ੍ਹਾਂ ਇਸ ਵਾਰ ਕਾਲੀ-ਦੀਵਾਲੀ ਮਨਾਉਣ ਦਾ ਐਲਾਨ ਕੀਤਾ ਹੈ।
16 ਅਕਤੂਬਰ ਦੀ ਮੀਟਿੰਗ ਨਾ ਹੋਣ ਕਾਰਨ ਭੜਕੇ ਬੇਰੁਜ਼ਗਾਰ ਅਧਿਆਪਕਾਂ ਨੇ ਜੰਮ ਕੇ ਨਾਅਰੇਬਾਜ਼ੀ ਕੀਤੀ। ਸੂਬਾ ਪ੍ਰਧਾਨ ਸੁਖਵਿੰਦਰ ਢਿੱਲਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਘਰਸ਼ ਕਰ ਰਹੇ ਨੌਜਵਾਨ ਸ਼ਹੀਦ ਭਗਤ ਸਿੰਘ ਦੀ ਸੋਚ ਦੇ ਵਾਰਿਸ ਹਨ, ਜੋ ਹੱਕਾਂ ਦੀ ਪ੍ਰਾਪਤੀ ਤੱਕ ਟਿਕ ਕੇ ਨਹੀਂ ਬੈਠਣਗੇ। ਉਨ੍ਹਾਂ ਕਿਹਾ ਕਿ 27 ਅਕਤੂਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਤੱਕ ਰੋਸ-ਮਾਰਚ ਕਰਦਿਆਂ 'ਕਾਲੀ-ਦੀਵਾਲੀ' ਮਨਾਈ ਜਾਵੇਗੀ। ਆਗੂਆਂ ਨੇ ਕਿਹਾ ਕਿ ਯੂਨੀਅਨ ਦੀਆਂ ਮੁੱਖ ਮੰਗਾਂ 'ਚ 15, 000 ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਕਰਨਾ, 55 ਫ਼ੀਸਦੀ ਸ਼ਰਤ ਖ਼ਤਮ ਕਰਨਾ ਅਤੇ ਉਮਰ-ਹੱਦ 42 ਸਾਲ ਕਰਨਾ ਹੈ।