ਪਟਿਆਲਾ: ਆਪਣੀ ਹੱਕੀ ਮੰਗਾਂ ਨੂੰ ਲੈ ਕੇ ਯੂਟੀ ਮੁਲਾਜ਼ਮ ਸੰਘਰਸ਼ ਮੋਰਚਾ ਤੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਸੀ। ਲਾਠੀਚਾਰਜ ਦੀ ਸਖ਼ਤ ਨਿਖੇਧੀ ਕਰਦੇ ਹੋਏ ਨਾਭਾ ਦੇ ਨਾਭਾ ਤਹਿਸੀਲ ਦੇ ਅਧਿਆਪਕਾਂ ਤੇ ਸਮੂਹ ਮੁਲਾਜ਼ਮਾਂ ਨੇ ਸਾਂਝੇ ਤੌਰ 'ਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ।
ਡੀਟੀਐੱਫ ਨਾਭਾ ਦੇ ਬਲਾਕ ਦੇ ਆਗੂ ਹਰਵਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਚਾਰ ਵਾਅਦੇ ਕੀਤੇ ਸਨ। ਇਨ੍ਹਾਂ 'ਚ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨਾ, ਪੇਅ ਕਮਿਸ਼ਨ ਦੇਣਾ, ਪੁਰਾਣੀ ਪੈਨਸ਼ਨ ਬਹਾਲ ਕਰਨੀ ਅਤੇ ਘੱਟੋ ਘੱਟ ਉਜਰਤ ਕਾਨੂੰਨ ਲਾਗੂ ਕਰਨਾ ਸ਼ਾਮਲ ਹੈ। ਪੰਜਾਬ ਸਰਕਾਰ ਨੇ ਇਨ੍ਹਾਂ ਵਿਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਯੂਟੀ ਮੁਲਾਜ਼ਮ ਸੰਘਰਸ਼ ਮੋਰਚਾ ਤੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ 'ਤੇ ਪੁਲਿਸ ਵੱਲੋਂ ਅੰਨ੍ਹੇਵਾਹ ਲਾਠੀਚਾਰਜ ਕੀਤਾ ਗਿਆ ਜਦੋਂ ਕਿ ਉਹ ਆਪਣੀ ਮੰਗਾਂ ਸਬੰਧੀ ਮੁੱਖ ਮੰਤਰੀ ਨਾਲ ਮਿਲਣ ਦਾ ਸਮਾਂ ਮੰਗਣ ਗਏ ਸਨ।