ਸੰਗਰੂਰ : ਲੋਕ ਸਭਾ ਚੋਣਾਂ ਨੂੰ ਲੈ ਕੇ ਇਸ ਵਾਰ ਵੋਟਰ ਕਾਫ਼ੀ ਜਾਗਰੂਕ ਨਜ਼ਰ ਆ ਰਹੇ ਹਨ। ਇੱਕ ਸਮਾਂ ਸੀ ਜਦੋਂ ਵੋਟਰ ਆਪਣੀ ਪਸੰਦ ਦੀ ਪਾਰਟੀ ਦੇ ਕਿਸੇ ਵੀ ਉਮੀਦਵਾਰ ਨੂੰ ਵੋਟ ਪਾ ਦਿੰਦੇ ਸਨ ਪਰ ਇਸ ਵਾਰ ਦੀਆਂ ਚੋਣਾਂ ਨੂੰ ਲੈ ਕੇ ਵੋਟਰ ਕਾਫ਼ੀ ਸਜ਼ਗ ਅਤੇ ਉਤਸ਼ਾਹਤ ਹਨ। ਇਸ ਬਾਰੇ ਲੋਕਾਂ ਨੇ ਈਟੀਵੀ ਭਾਰਤ ਨਾਲ ਆਪਣੇ ਵਿਚਾਰ ਸਾਂਝੇ ਕੀਤੇ।
ਵੋਟ ਪਾਉਣ ਨੂੰ ਲੈ ਕੇ ਜਾਗਰੂਕ ਹੋਏ ਵੋਟਰ, ਈਟੀਵੀ ਭਾਰਤ ਨਾਲ ਸਾਂਝੇ ਕੀਤੇ ਵਿਚਾਰ
ਲੋਕ ਸਭਾ ਚੋਣਾਂ ਨੂੰ ਲੈ ਕੇ ਜਿਥੇ ਸਿਆਸਤ ਭੱਖਦੀ ਨਜ਼ਰ ਆ ਰਹੀ ਹੈ ਉਥੇ ਹੀ ਦੂਜੇ ਪਾਸੇ ਇਸ ਵਾਰ ਵੋਟਰ ਜਾਗਰੂਕ ਹੋ ਚੁੱਕੇ ਹਨ। ਵੋਟਰਾਂ ਵੱਲੋਂ ਸਿਆਸੀ ਆਗੂਆਂ ਵੱਲੋਂ ਕੀਤੇ ਜਾਣ ਵਾਲੇ ਵਾਦੀਆਂ ਨੂੰ ਪੂਰਾ ਨਾ ਕੀਤੇ ਜਾਣ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਇਸ ਬਾਰੇ ਵੋਟਰਾਂ ਨੇ ਈਟੀਵੀ ਭਾਰਤ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਹਨ।
ਇਸ ਵਾਰ ਵੋਟਰ ਨੇਤਾਵਾਂ ਦੇ ਝੂਠੇ ਵਾਦੀਆਂ ਤੋਂ ਸਚੇਤ ਹੋ ਚੁੱਕੇ ਹਨ। ਜਨਤਾ ਵੱਲੋਂ ਸਥਾਨਕ ਸਰਕਾਰਾਂ ਅਤੇ ਸਿਆਸੀ ਆਗੂਆਂ ਵੱਲੋਂ ਕੀਤੇ ਗਏ ਕਾਰਜਾਂ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਹ ਆਪਣੇ ਆਲੇ- ਦੁਆਲੇ ਦੇ ਵਿਕਾਸ ਕਾਰਜਾਂ , ਸਰਕਾਰੀ ਸਹੂਲਤਾਂ ਨੂੰ ਲੈ ਕੇ ਬੇਹੱਦ ਜਾਗਰੂਕ ਹਨ। ਇਸ ਵਾਰ ਜਨਤਾ ਦਾ ਕਹਿਣਾ ਹੈ ਕਿ ਨੇਤਾ ਭਾਵੇਂ ਕਿਸੇ ਪਾਰਟੀ ਦਾ ਹੋਵੇ ਜੇਕਰ ਉਹ ਉਨ੍ਹਾਂ ਦੇ ਸ਼ਹਿਰ ਦਾ ਵਿਕਾਸ ਅਤੇ ਉਨ੍ਹਾਂ ਦੇ ਹਿੱਤ ਵਿੱਚ ਕੰਮ ਕਰੇਗਾ ਤਾਂ ਹੀ ਉਸ ਨੂੰ ਵੋਟ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਲੋਕਾਂ ਵੱਲੋਂ ਕਿਸਾਨਾਂ, ਮਹਿੰਗਾਈ, ਬੇਰੋਜ਼ਗਾਰੀ ਨੂੰ ਖ਼ਤਮ ਕਰਨ ਦੇ ਮੁੱਦਿਆਂ ਨੂੰ ਵਿਸ਼ੇਸ਼ ਤਰਜ਼ੀਹ ਦਿੱਤੀ ਜਾ ਰਹੀ ਹੈ। ਮਹਿਲਾਵਾਂ ਵੱਲੋਂ ਵਿਸ਼ੇਸ਼ ਤੌਰ ਤੇ ਰਸੋਈ ਅਤੇ ਘਰੇਲੂ ਸਮਾਨ ਦੀ ਮਹਿੰਗਾਈ ਨੂੰ ਘਟਾਏ ਜਾਣ ਨੂੰ ਪਹਿਲ ਦਿੱਤੀ ਜਾ ਰਹੀ ਹੈ।