ਸੰਗਰੂਰ : ਲ਼ਹਿਰਾਗਾਗਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਖੋ-ਖੋ ਚੈਂਮਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ ਹੈ। ਇਸ ਵਿੱਚ ਖੋ-ਖੋ ਦੇ 17 ਵੱਡੇ ਮੁਕਾਬਲੇ ਕਰਵਾਏ ਜਾਣਗੇ।
ਇਸ ਮੌਕੇ ਪੰਜਾਬ ਹਰਿਆਣਾ ਹਾਈਕੋਰਟ ਦੇ ਸਾਬਕਾ ਜੱਜ ਰਾਜ ਸ਼ੇਖਰ ਅੱਤਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਇਸ ਖੇਡ ਮੁਕਾਬਲੇ ਦਾ ਉਦਘਾਟਨ ਕੀਤਾ।ਇਸ ਤਿੰਨ ਰੋਜ਼ਾ ਖੇਡ ਮੁਕਾਬਲੇ ਵਿੱਚ ਕੁੱਲ 44 ਟੀਮਾਂ ਦੇ 560 ਖਿਡਾਰੀ ਹਿੱਸਾ ਲੈਣਗੇ।
ਇਹ ਵੀ ਪੜ੍ਹੋ : 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਆਪਣਾ ਮੂਲ ਪਛਾਣ' ਫੈਸਟੀਵਲ ਦਾ ਆਯੋਜਨ
ਉਦਘਾਟਨ ਸਮਾਗਮ ਦੇ ਦੌਰਾਨ ਸਾਬਕਾ ਜੱਜ ਰਾਜ ਸ਼ੇਖਰ ਅੱਤਰੀ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੀਆਂ ਤੋਂ ਬਚਾਉਣ ਦੀ ਲੋੜ ਹੈ। ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਉਨ੍ਹਾਂ ਸਿਹਤ,ਖੇਡਾਂ ਅਤੇ ਵਾਤਾਵਰਣ ਪ੍ਰਤੀ ਜਾਗਰੂਕ ਕਰਨਾ ਚਾਹੀਦਾ ਹੈ। ਖੇਡਾਂ ਵਿੱਚ ਹਿੱਸਾ ਲੈ ਕੇ ਨੌਜਵਾਨ ਖ਼ੁਦ ਨੂੰ ਸਾਰੀਰਕ ਅਤੇ ਮਾਨਸਿਕ ਤੌਰ 'ਤੇ ਸਿਹਤਮੰਦ ਅਤੇ ਨਿਰੋਗ ਰੱਖ ਸਕਦੇ ਹਨ। ਉਨ੍ਹਾਂ ਨੇ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਖੇਡਾਂ ਨੂੰ ਅਪਣਾਉਣਦੇ ਹੋਏ ਨਸ਼ੇ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਨੇ ਵਾਤਾਵਰਣ ਬਚਾਉਣ ਸਬੰਧੀ ਜਾਗਰੂਕ ਕਰਦਿਆਂ ਆਖਿਆ ਕਿ ਸਾਨੂੰ ਸਭ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਜੋ ਗਲੋਬਲ ਵਾਰਮਿੰਗ ਰਾਹੀਂ ਵਾਤਾਵਰਣ ਵਿੱਚ ਹੋ ਰਹੇ ਬਦਲਾਅ ਤੋਂ ਬੱਚਿਆ ਜਾ ਸਕੇ।