ਸੰਗਰੂਰ: ਜ਼ਿਲ੍ਹੇ ਚੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਅੱਗੇ ਬੇਰੁਜ਼ਗਾਰ 646 ਪੀਟੀਆਈ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੁਲਿਸ ਅਤੇ ਬੇਰੁਜ਼ਗਾਰਾਂ ਵਿਚਾਲੇ ਜ਼ਬਰਦਸਤ ਝੜਪ ਵੀ ਹੋਈ। ਇਸ ਦੌਰਾਨ ਉਨ੍ਹਾਂ ਨੇ ਸੀਐੱਮ ਮਾਨ ਕੋਲੋਂ ਪੱਕੇ ਰੁਜ਼ਗਾਰ ਦੀ ਮੰਗ ਕੀਤੀ।
ਸੀਐੱਮ ਰਿਹਾਇਸ਼ ਅੱਗੇ ਪ੍ਰਦਰਸ਼ਨ: ਬੇਰੁਜ਼ਗਾਰ ਅਧਿਆਪਕ ਅਤੇ ਪੁਲਿਸ ਵਿਚਾਲੇ ਝੜਪ - ਸੀਐੱਮ ਰਿਹਾਇਸ਼ ਅੱਗੇ ਪ੍ਰਦਰਸ਼ਨ
ਸੰਗਰੂਰ ’ਚ ਬੇਰੁਜ਼ਗਾਰ 646 ਪੀਟੀਆਈ ਯੂਨੀਅਨ ਵੱਲੋਂ ਪੱਕੇ ਰੁਜ਼ਗਾਰ ਮੰਗਣ ਲਈ ਸੰਗਰੂਰ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਵੱਡੀ ਗਿਣਤੀ ਦੇ ਵਿੱਚ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।
ਸੀਐੱਮ ਮਾਨ ਦੀ ਰਿਹਾਇਸ਼ ਅੱਗੇ ਬੇਰੁਜ਼ਗਾਰ 646 ਪੀਟੀਆਈ ਯੂਨੀਅਨ ਦਾ ਪ੍ਰਦਰਸ਼ਨ
ਆਪਣੀਆਂ ਮੰਗਾਂ ਨੂੰ ਲੈ ਕੇ ਬੇਰੁਜ਼ਗਾਰ 646 ਪੀਟੀਆਈ ਯੂਨੀਅਨ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਪੁਲਿਸ ਦੀ ਟੀਮ ਵੱਲੋਂ ਉਨ੍ਹਾਂ ਨੂੰ ਰੋਕ ਲਿਆ ਗਿਆ। ਪਰ ਪ੍ਰਦਰਸ਼ਨਕਾਰੀਆਂ ਨੇ ਰਿਹਾਇਸ਼ ਦੇ ਸਾਹਮਣੇ ਪ੍ਰਦਰਸ਼ਨ ਕੀਤਾ। ਦੂਜੇ ਪਾਸੇ ਪੁਲਿਸ ਕਰਮਚਾਰੀਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੇ ਲਈ ਬੈਰੀਕੇਡ ਲਗਾਏ ਗਏ।
ਇਹ ਵੀ ਪੜੋ:ਸਾਬਕਾ ਮੰਤਰੀ ਗਿਲਜ਼ੀਆ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ, ਗ੍ਰਿਫਤਾਰੀ ’ਤੇ 2 ਹਫਤਿਆਂ ਤੱਕ ਰੋਕ
Last Updated : Jul 25, 2022, 2:46 PM IST