ਪੰਜਾਬ

punjab

ETV Bharat / city

ਹੱਥਾਂ ਵਿੱਚ ਪੈਟਰੋਲ ਦੀਆਂ ਬੋਤਲਾਂ ਲੈ ਕੇ ਪਾਣੀ ਦੀ ਟੈਂਕੀ ਉੱਤੇ ਚੜ੍ਹੇ ਬੇਰੁਜ਼ਗਾਰ

ਸੰਗਰੂਰ ਦੇ ਡੀਸੀ ਦਫਤਰ ਦੇ ਸਾਹਮਣੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਦੋ ਈਟੀਟੀ ਬੇਰੁਜ਼ਗਾਰ ਨੌਜਵਾਨ ਪੈਟਰੋਲ ਦੀਆਂ ਬੋਤਲਾਂ ਲੈ ਕੇ ਪਾਣੀ ਵਾਲੀ ਟੈਂਕੀ ਉੱਤੇ ਚੜ ਗਏ ਹਨ।

unemployed climbed on top of the water tank
ਪਾਣੀ ਦੀ ਟੈਂਕੀ ਉੱਤੇ ਚੜ੍ਹੇ ਬੇਰੁਜ਼ਗਾਰ

By

Published : Oct 10, 2022, 4:33 PM IST

ਸੰਗਰੂਰ: ਆਪਣੀਆਂ ਮੰਗਾਂ ਨੂੰ ਲੈ ਕੇ ਬੇਰੁਜ਼ਗਾਰ ਅਧਿਆਪਕ ਵੱਲੋਂ ਸੰਗਰੂਰ ਦੇ ਡੀਸੀ ਦਫਤਰ ਦੇ ਬਾਹਰ ਪੱਕਾ ਮੋਰਚਾ ਲਗਾਇਆ। ਮਿਲੀ ਜਾਣਕਾਰੀ ਮੁਤਾਬਿਕ ਦੋ ਈਟੀਟੀ ਬੇਰੁਜ਼ਗਾਰ ਨੌਜਵਾਨ ਹੱਥਾਂ ਦੇ ਵਿੱਚ ਪੈਟਰੋਲ ਦੀਆਂ ਬੋਤਲਾਂ ਲੈ ਕੇ ਆਪਣੀ ਮੰਗਾਂ ਨੂੰ ਮਨਵਾਉਣ ਲਈ ਸੰਗਰੂਰ ਦੇ ਸਿਵਲ ਹਸਪਤਾਲ ਦੀ ਪਾਣੀ ਦੀ ਟੈਂਕੀ ਉਪਰ ਚੜ੍ਹ ਗਏ ਹਨ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਸਿਰਫ ਭਰੋਸਾ ਹੀ ਦਿੱਤਾ ਜਾ ਰਿਹਾ ਹੈ ਪਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰੀਆਂ ਨਹੀਂ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਦੱਸਿਆ ਕਿ ਕਾਂਗਰਸ ਸਰਕਾਰ ਸਮੇਂ ਭਰਤੀ ਹੋਈ ਸੀ ਜਿਸ ਨੂੰ ਲੈ ਕੇ ਅੱਜ ਤੱਕ ਦੋ ਸਾਲ ਹੋ ਚੁੱਕੇ ਹਨ ਪਰ ਹਾਲੇ ਤਕ ਪੱਕਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਮਾਮਲਾ ਕੋਰਟ ਦੇ ਵਿੱਚ ਆਉਣ ਕਾਰਨ ਲਟਕਿਆ ਹੋਇਆ ਹੈ। ਇਸ ਮਾਮਲੇ ’ਤੇ ਅਦਾਲਤਾਂ ਦਿਵਸ ਹੋਣ ਦੀ ਵਜ੍ਹਾ ਕਾਰਨ ਅਟਕਿਆ ਹੈ ਦੋ ਸਾਲ ਉਸ ਤੋਂ ਬਾਅਦ ਵੀ ਸਰਕਾਰ ਡੈਪੂਟੇਸ਼ਨ ਦਾਖ਼ਲੇ ਨਹੀਂ ਕਰ ਰਹੀ ਹੈ।

ਪਾਣੀ ਦੀ ਟੈਂਕੀ ਉੱਤੇ ਚੜ੍ਹੇ ਬੇਰੁਜ਼ਗਾਰ

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਦੋ ਲੋਕ ਪਾਣੀ ਦੀ ਟੈਂਕੀ ਉੱਤੇ ਚੜ ਗਏ ਹਨ ਜਿਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਸ ਸਮੇਂ ਤੱਕ ਉਹ ਆਪਣਾ ਧਰਨਾ ਪ੍ਰਦਰਸ਼ਨ ਜਾਰੀ ਰੱਖਣਗੇ।

ਇਹ ਵੀ ਪੜੋ:ਰੋਪੜ ਜੇਲ੍ਹ ਵਿੱਚੋ ਤਲਾਸ਼ੀ ਦੌਰਾਨ ਮੋਬਾਇਲ ਫੋਨ ਅਤੇ ਤੰਬਾਕੂ ਬਰਾਮਦ

ABOUT THE AUTHOR

...view details