ਸੰਗਰੂਰ : ਈਟੀਟੀ ਟੈੱਟ ਅਤੇ ਬੀਐਡ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਅਤੇ ਕੇਂਦਰੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਜਾਰੀ ਹੈ। ਠੰਡ ਵੱਧ ਜਾਣ ਦੇ ਬਾਵਜੂਦ ਇਹ ਅਧਿਆਪਕ ਬੀਤੇ 120 ਦਿਨਾਂ ਤੋਂ ਪਾਣੀ ਦੀ ਟੈਕੀਆਂ 'ਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਅਧਿਆਪਕਾਂ ਵੱਲੋਂ ਸ਼ੁਰੂ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਨੂੰ 120 ਦਿਨ ਬੀਤ ਚੁੱਕੇ ਹਨ। ਪਰ ਇਹ ਬੇਰੁਜ਼ਗਾਰ ਅਧਿਆਪਕਾਂ ਨੇ ਲਗਾਤਾਰ ਠੰਡ ਵੱਧ ਜਾਣ ਦੇ ਬਾਵਜੂਦ ਟੈਂਕੀ 'ਤੇ ਆਪਣਾ ਰੋਸ ਪ੍ਰਦਰਸ਼ਨ ਜਾਰੀ ਰੱਖਿਆ ਹੈ।
ਰੋਸ ਪ੍ਰਦਰਸ਼ਨ 'ਤੇ ਡੱਟੇ ਬੇਰੁਜ਼ਗਾਰ ਅਧਿਆਪਕ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਇਨ੍ਹਾਂ ਅਧਿਆਪਕਾਂ ਨੇ ਦੱਸਿਆ ਕਿ ਲਗਾਤਾਰ ਪ੍ਰਦਰਸ਼ਨ ਕਰਨ ਨਾਲ ਉਨ੍ਹਾਂ ਦੇ ਸਾਥੀ ਬਿਮਾਰ ਪੈ ਰਹੇ ਹਨ। ਇਸ ਦੇ ਬਾਵਜੂਦ ਉਹ ਕਈ ਦਿੱਕਤਾਂ ਦਾ ਸਾਹਮਣਾ ਕਰਦੇ ਹੋਏ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਪ੍ਰਤੀ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਹੋਰ ਪੜ੍ਹੋ : ਉਨਾਓ ਜਬਰ ਜਨਾਹ ਮਾਮਲੇ ਦੀ ਪੀੜਤਾ ਦੀ ਹੋਈ ਮੌਤ, ਐਸਪੀ ਦਫ਼ਤਰ ਅੱਗੇ ਲਾਈ ਸੀ ਅੱਗ
ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਭਾਵੇਂ ਉਹ ਬਿਮਾਰ ਹੋਣ ਜਾਂ ਕੋਈ ਹੋਰ ਦਿੱਕਤ ਆਵੇ ਉਹ ਰੋਸ ਪ੍ਰਦਰਸ਼ਨ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਦੱਸਿਆ ਕਿ ਠੰਡ 'ਚ ਰਾਤ ਵੇਲੇ ਉਨ੍ਹਾਂ ਨੂੰ ਪਰੇਸ਼ਾਨੀ ਹੁੰਦੀ ਹੈ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਵੱਲੋਂ ਭੱਦੀ ਭਾਸ਼ਾ ਬੇਰੁਜ਼ਗਾਰ ਅਧਿਆਪਕਾਂ ਦੇ ਪ੍ਰਤੀ ਬੋਲਣ 'ਤੇ ਉਨ੍ਹਾਂ ਕਿਹਾ ਕਿ ਇੱਕ ਸਿੱਖਿਆ ਮੰਤਰੀ ਨੂੰ ਇਹੋ ਜਿਹੀ ਭਾਸ਼ਾ ਦਾ ਇਸਤੇਮਾਲ ਕਰਨਾ ਸ਼ੋਭਾ ਨਹੀਂ ਦਿੰਦਾ ਅਤੇ ਉਨ੍ਹਾਂ ਨੂੰ ਇਸ ਤਰੀਕੇ ਦੀ ਭਾਸ਼ਾ ਨਹੀਂ ਬੋਲਣੀ ਚਾਹੀਦੀ। ਉਨ੍ਹਾਂ ਆਖਿਆ ਕਿ ਜਦ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨ ਲੈਂਦੀ ਤੇ ਉਨ੍ਹਾਂ ਨੂੰ ਰੋਜ਼ਗਾਰ ਨਹੀਂ ਮਿਲ ਜਾਂਦਾ ਉਨ੍ਹਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਜਾਰੀ ਰਹੇਗਾ।