ਸੰਗਰੂਰ: ਦੀਵਾਲੀ ਦੇ ਮੌਕੇ ਜਿੱਥੇ ਹਰ ਪਾਸੇ ਖੁਸ਼ੀ ਦਾ ਮਾਹੌਲ ਸੀ ਉਥੇ ਹੀ ਪੰਜਾਬ ਸਰਕਾਰ ਦੀ ਬੇਰੁਖੀ ਤੋਂ ਬੇਬੱਸ ਹੋਏ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਆਪਣੇ ਖੂਨ ਦੇ ਦੀਵੇ ਜਲਾ ਕੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਾਲੀ ਦੀਵਾਲੀ ਮਨਾਈ। ਜ਼ਿਕਰਯੋਗ ਹੈ ਕਿ ਇਹ ਅਧਿਆਪਕ 52 ਦਿਨ ਤੋਂ ਟੈਂਕੀ 'ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਸਨ।
ਪੰਜਾਬ ਦੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਲਗਾਤਾਰ ਪੰਜਾਬ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਹਨ। ਸੰਗਰੂਰ ਵਿੱਚ ਸਿੱਖਿਆ ਮੰਤਰੀ ਵਿਰੁੱਧ ਰੋਸ ਵਜੋਂ ਪਾਣੀ ਦੀ ਟੈਂਕੀ 'ਤੇ ਚੜ੍ਹ ਕੇ ਪੰਜਾਬ ਸਰਕਾਰ ਖਿਲਾਫ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ। ਦੀਵਾਲੀ ਦੇ ਮੌਕੇ 'ਤੇ ਇਨ੍ਹਾਂ ਅਧਿਆਪਕਾਂ ਵੱਲੋਂ ਕਾਲੀ ਦੀਵਾਲੀ ਮਨਾਉਂਦੇ ਹੋਏ ਆਪਣੇ ਖੂਨ ਦੇ ਦੀਵੇ ਸਿੱਖਿਆ ਮੰਤਰੀ ਦੇ ਕੋਠੀ ਅੱਗੇ ਜਗਾਏ।