ਪੰਜਾਬ

punjab

ETV Bharat / city

ਲਹਿਰਾਗਾਗਾ 'ਚ ਅਣਪਛਾਤੇ ਲੁਟੇਰਿਆਂ ਨੇ ਨਿੱਜੀ ਕੰਪਨੀ ਦੇ ਕਰਮਚਾਰੀ ਤੋਂ ਲੁੱਟੇ 32 ਹਜ਼ਾਰ - ਤੇਜ਼ਧਾਰ ਹਥਿਆਰ

ਲਹਿਰਾਗਾਗਾ 'ਚ 2 ਅਣਪਛਾਤੇ ਲੁਟੇਰਿਆਂ ਨੇ ਇੱਕ ਨਿੱਜੀ ਕੰਪਨੀ ਦੇ ਕਰਮਚਾਰੀ ਕੋਲੋਂ 32 ਹਜ਼ਾਰ ਰੁਪਏ ਲੁੱਟ ਲਏ। ਇਸ ਦੌਰਾਨ ਕਰਮਚਾਰੀ ਜ਼ਖਮੀ ਹੋ ਗਿਆ। ਪੁਲਿਸ ਨੇ ਪੀੜਤ ਦੀ ਸ਼ਿਕਾਇਤ 'ਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨਿੱਜੀ ਕੰਪਨੀ ਦੇ ਕਰਮਚਾਰੀ ਤੋਂ ਲੁੱਟੇ 32 ਹਜ਼ਾਰ
ਨਿੱਜੀ ਕੰਪਨੀ ਦੇ ਕਰਮਚਾਰੀ ਤੋਂ ਲੁੱਟੇ 32 ਹਜ਼ਾਰ

By

Published : Sep 8, 2020, 3:33 PM IST

ਸੰਗਰੂਰ: ਲਹਿਰਾਗਾਗਾ 'ਚ ਦਿਨ-ਦਿਹਾੜੇ ਇੱਕ ਨੌਜਵਾਨ ਨਾਲ ਲੁੱਟ-ਖੋਹ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ 2 ਅਣਪਛਾਤੇ ਲੁਟੇਰਿਆਂ ਨੇ ਇੱਕ ਨਿੱਜੀ ਕੰਪਨੀ ਦੇ ਕਰਮਚਾਰੀ ਨਾਲ ਕੁੱਟਮਾਰ ਕਰਕੇ ਉਸ ਕੋਲੋਂ 32 ਹਜ਼ਾਰ ਰੁਪਏ ਲੁੱਟੇ ਲਏ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਪੀੜਤ ਨੌਜਵਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਇੱਕ ਨਿੱਜੀ ਕੰਪਨੀ 'ਚ ਕੰਮ ਕਰਦਾ ਹੈ। ਦੁਪਹਿਰ ਦੇ ਸਮੇਂ ਉਹ ਪੰਜਾਬੀ ਬਾਗ ਤੋਂ ਕੰਪਨੀ ਦਾ ਬਿੱਲ ਭਰਨ ਲਈ ਬਿਜਲੀ ਵਿਭਾਗ ਦੇ ਦਫ਼ਤਰ ਜਾ ਰਿਹਾ ਸੀ। ਉਸ ਦੇ ਪਿਛੋਂ 2 ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰੇ ਉਸ ਕੋਲ ਪੁੱਜੇ। ਉਸ ਨੇ ਉਨ੍ਹਾਂ ਨੂੰ ਰੋਕਿਆ ਤਾਂ ਉਨ੍ਹਾਂ ਨੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਪਹਿਲਾਂ ਉਨ੍ਹਾਂ ਨੇ ਉਸ ਦੀ ਇੱਕ ਬਾਂਹ 'ਤੇ ਤੇਜ਼ਧਾਰ ਹਥਿਆਰ ਮਾਰਿਆ, ਮੁੜ ਉਸ ਦੀ ਦੂਜੀ ਬਾਂਹ ਉੱਤੇ ਲੋਹੇ ਦਾ ਰਾਡ ਮਾਰ ਕੇ ਉਸ ਨੂੰ ਹੇਠਾਂ ਸੁੱਟ ਦਿੱਤਾ। ਮੁਲਜ਼ਮ ਜਬਰਨ ਉਸ ਦੀ ਜੇਬ 'ਚੋਂ 32 ਹਜ਼ਾਰ ਰੁਪਏ ਕੱਢ ਕੇ ਫਰਾਰ ਹੋ ਗਏ।

ਨਿੱਜੀ ਕੰਪਨੀ ਦੇ ਕਰਮਚਾਰੀ ਤੋਂ ਲੁੱਟੇ 32 ਹਜ਼ਾਰ

ਗੁਰਪ੍ਰੀਤ ਨੇ ਕਿਹਾ ਉਕਤ ਮੁਲਜ਼ਮਾਂ ਨੇ ਮੂੰਹ ਉੱਤੇ ਰੁਮਾਲ ਬੰਨੇ ਹੋਏ ਸਨ ਜਿਸ ਕਾਰਨ ਉਹ ਉਨ੍ਹਾਂ ਨੂੰ ਪਛਾਣ ਨਾ ਸਕਿਆ। ਉਸ ਨੇ ਰਾਹਗੀਰਾਂ ਦੀ ਮਦਦ ਨਾਲ ਪੁਲਿਸ ਨੂੰ ਇਸ ਘਟਨਾ ਬਾਰੇ ਸੂਚਨਾ ਦਿੱਤੀ। ਗੁਰਪ੍ਰੀਤ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।

ਇਸ ਮਾਮਲੇ ਬਾਰੇ ਦੱਸਦੇ ਹੋਏ ਪੁਲਿਸ ਅਧਿਕਾਰੀ ਸੁਰਿੰਦਰ ਕੁਮਾਰ ਭੱਲਾ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਪਨੀ ਮੁਲਾਜ਼ਮ ਤੋਂ ਲੁੱਟ ਹੋਣ ਦੀ ਸੂਚਨਾ ਮਿਲੀ ਸੀ। ਉਨ੍ਹਾਂ ਮੌਕੇ ਘਟਨਾ ਵਾਲੀ ਥਾਂ 'ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵੱਲੋਂ ਕੁੱਟਮਾਰ ਕੀਤੇ ਜਾਣ ਕਾਰਨ ਪੀੜਤ ਨੌਜਵਾਨ ਦੀ ਬਾਂਹ ਵਿੱਚ ਫ੍ਰੈਕਚਰ ਆ ਗਿਆ ਤੇ ਉਹ ਜ਼ਖਮੀ ਹੋ ਗਿਆ ਹੈ। ਪੁਲਿਸ ਨੇ ਪੀੜਤ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਉਨ੍ਹਾਂ ਵੱਲੋਂ ਨੇੜਲੇ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਭਰੋਸਾ ਦਿੱਤਾ ਹੈ।

ABOUT THE AUTHOR

...view details