ਪੰਜਾਬ

punjab

ETV Bharat / city

ਲਹਿਰਾਗਾਗਾ: ਸਹੁਰੇ ਪਰਿਵਾਰ ਤੋਂ ਤੰਗ ਮਹਿਲਾ ਨੇ ਕੀਤੀ ਖ਼ੁਦਕੁਸ਼ੀ - ਮਹਿਲਾ ਨੇ ਕੀਤੀ ਖ਼ੁਦਕੁਸ਼ੀ

ਸੰਗਰੂਰ ਦੇ ਕਸਬਾ ਲਹਿਰਾਗਾਗਾ ਦੇ ਪਿੰਡ ਘੋੜਨਾਬ 'ਚ ਇੱਕ ਮਹਿਲਾ ਵੱਲੋਂ ਪਤੀ ਤੋਂ ਤੰਗ ਹੋ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਮਹਿਲਾ ਦੇ ਪੇਕੇ ਪਰਿਵਾਰ ਨੇ ਉਸ ਦੇ ਪਤੀ ਅਤੇ ਸਹੁਰੇ ਪਰਿਵਾਰ ਉੱਤੇ ਖ਼ੁਦਕੁਸ਼ੀ ਲਈ ਮਜ਼ਬੂਰ ਕੀਤੇ ਜਾਣ ਦਾ ਦੋਸ਼ ਲਗਾਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਫੋਟੋ

By

Published : Oct 21, 2019, 10:52 PM IST

ਸੰਗਰੂਰ : ਲਹਿਰਾਗਾਗਾ ਦੇ ਪਿੰਡ ਘੋੜਨਾਬ ਵਿਖੇ ਇੱਕ ਮਹਿਲਾ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਹਿਲਾ ਨੇ ਆਪਣੇ ਸਹੁਰੇ ਪਰਿਵਾਰ ਤੋਂ ਤੰਗ ਹੋ ਕੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ।

ਮ੍ਰਿਤਕ ਮਹਿਲਾ ਦੀ ਪਛਾਣ ਕਿਰਨਜੀਤ ਕੌਰ ਵਜੋਂ ਹੋਈ ਹੈ। ਮ੍ਰਿਤਕ ਮਹਿਲਾ ਦੇ ਪਰਿਵਾਰ ਨੇ ਮ੍ਰਿਤਕਾ ਦੇ ਪਤੀ ਸਣੇ ਸਹੁਰੇ ਪਰਿਵਾਰ ਦੇ ਹੋਰ ਮੈਂਬਰਾਂ ਉੱਤੇ ਖ਼ੁਦਕੁਸ਼ੀ ਲਈ ਮਜ਼ਬੂਰ ਕੀਤੇ ਜਾਣ ਦੇ ਦੋਸ਼ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕਿਰਨਜੀਤ ਦਾ ਪਤੀ ਅਤੇ ਉਸ ਦਾ ਸਹੁਰਾ ਪਰਿਵਾਰ ਮ੍ਰਿਤਕ ਕਿਰਨਜੀਤ ਨਾਲ ਰੋਜ਼ਾਨਾ ਝਗੜਾ ਕਰਦੇ ਸਨ ਅਤੇ ਦਾਜ ਦੀ ਮੰਗ ਕਰਦੇ ਸਨ। ਇਸ ਦੌਰਾਨ ਉਸ ਨਾਲ ਕੁੱਟਮਾਰ ਵੀ ਕੀਤੀ ਜਾਂਦੀ ਸੀ। ਮ੍ਰਿਤਕਾ ਦੇ ਪਰਿਵਾਰ ਨੇ ਪੁਲਿਸ ਉੱਤੇ ਸ਼ਿਕਾਇਤ ਨਾ ਦਰਜ ਕੀਤੇ ਜਾਣ ਦਾ ਦੋਸ਼ ਵੀ ਲਗਾਇਆ ਹੈ। ਪੀੜਤਾਂ ਦੇ ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦਿਆਂ ਜਲਦ ਤੋਂ ਜਲਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ :ਮੁਕੇਰੀਆਂ 'ਚ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹੀਆਂ ਜ਼ਿਮਨੀ ਚੋਣਾਂ

ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਨ੍ਹਾਂ ਨੇ ਧਾਰਾ 174 ਦੇ ਤਹਿਤ ਕਾਰਵਾਈ ਕਰਦਿਆਂ ਮ੍ਰਿਤਕਾ ਦੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ABOUT THE AUTHOR

...view details