ਤਰਨਤਾਰਨ: ਜੇਲ੍ਹਾਂ ਵਿੱਚੋਂ ਮੋਬਾਇਲ ਫੋਨ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦਈਏ ਕਿ ਤਰਨਤਾਰਨ ਦੀ ਕੇਂਦਰੀ ਜੇਲ੍ਹ ਵਿੱਚੋਂ 4 ਮੋਬਾਇਲ ਫੋਨ ਬਰਾਮਦ ਹੋਏ ਹਨ। ਜਿਸ ਤੋਂ ਬਾਅਦ ਇੱਕ ਵਾਰ ਫਿਰ ਤੋਂ ਜੇਲ੍ਹ ਪ੍ਰਸ਼ਾਸਨ ਸਵਾਲਾਂ ਦੇ ਘੇਰੇ ਵਿੱਚ ਆ ਗਿਆ ਹੈ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ 6 ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਜੇਲ੍ਹ ਪ੍ਰਸ਼ਾਸਨ ਨੇ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਦਿੱਤੀ ਸ਼ਿਕਾਇਤ ਮੁਤਾਬਿਕ ਨਿਤਨ ਜੋ ਕਿ ਕਤਲ ਦੇ ਮਾਮਲੇ ਵਿਚ ਇੱਥੇ ਬੰਦ ਹੈ ਅਤੇ ਜੁਝਾਰ ਸਿੰਘ ਜੋ ਕਿ ਇਰਾਦਾ ਕਤਲ ਦੇ ਮਾਮਲੇ ਵਿਚ ਬੰਦ ਹੈ ਕੋਲੋਂ ਸੈਮਸੰਗ ਕੰਪਨੀ ਦਾ ਸਮਾਰਟ ਫੋਨ ਬਰਾਮਦ ਹੋਇਆ ਹੈ। ਇਸੇ ਤਰਾਂ ਹੀ ਐੱਨਡੀਪੀਐੱਸ ਦੇ ਮਾਮਲੇ ਵਿਚ ਬੰਦ ਗੁਰਚੇਤ ਸਿੰਘ ਚੇਤੀ ਅਤੇ ਕਤਲ ਦੇ ਮਾਮਲੇ ਵਿਚ ਬੰਦ ਵਰਿੰਦਰ ਸਿੰਘ ਰੂੜ੍ਹੀਵਾਲਾ ਕੋਲੋਂ ਰੈੱਡਮੀ ਕੰਪਨੀ ਦਾ ਮੋਬਾਈਲ ਫੋਨ ਬਰਾਮਦ ਕੀਤਾ ਗਿਆ ਹੈ।
ਇਨ੍ਹਾਂ ਤੋਂ ਇਲਾਵਾ ਅਕਾਸ਼ਦੀਪ ਸਿੰਘ ਜੋਕਿ ਜਬਰ ਜਨਾਹ ਦੇ ਮਾਮਲੇ ਵਿਚ ਬੰਦ ਹੈ ਕੋਲੋਂ ਨੋਕੀਆ ਕੰਪਨੀ ਦਾ ਕੀਪੈਡ ਮੋਬਾਈਲ ਫੋਨ ਅਤੇ ਰਵਿੰਦਰ ਸਿੰਘ ਜੋਕਿ ਜੇਰੇ ਧਾਰਾ 304 ਆਈਪੀਸੀ ਦੇ ਤਹਿਤ ਬੰਦ ਹੈ ਕੋਲੋਂ ਸੈਮਸੰਗ ਕੰਪਨੀ ਦਾ ਦੋ ਸਿਮਾਂ ਵਾਲਾ ਕੀਪੈਡ ਮੋਬਾਈਲ ਬਰਾਮਦ ਕੀਤਾ ਗਿਆ।