ਪੰਜਾਬ

punjab

ETV Bharat / city

ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 4 ਮੈਂਬਰ ਗ੍ਰਿਫ਼ਤਾਰ - punjab news

ਤਰਨ ਤਾਰਨ ਦੇ ਥਾਣਾ ਸਿਟੀ ਪੱਟੀ ਅਧੀਨ ਆਉਂਦੀ ਪੁਲਿਸ ਚੌਂਕੀ ਕੈਰੋਂ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਤੇਜ਼ਧਾਰ ਹਥਿਆਰਾਂ ਸਮੇਤ 1 ਗੱਡੀ ਬਰਾਮਦ ਕੀਤੀ ਗਈ ਹੈ।

ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 4 ਮੈਂਬਰ ਗ੍ਰਿਫ਼ਤਾਰ

By

Published : Jun 19, 2019, 2:28 PM IST

ਤਰਨ ਤਾਰਨ : ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇੱਕ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਹਥਿਆਰ ਸਮੇਤ ਲੁੱਟੀ ਗਈ ਇੱਕ ਗੱਡੀ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਕਾਰਵਾਈ ਜਾਰੀ ਹੈ।

ਵੀਡੀਓ

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਏਐਸਆਈ ਸਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਆਏ ਦਿਨ ਇਲਾਕੇ ਵਿੱਚ ਲੁੱਟ ਖੋਹ ਹੋਣ ਦੀ ਸ਼ਿਕਾਇਤ ਮਿਲ ਰਹੀ ਸੀ। ਗੁਪਤ ਸੂਚਨਾ ਦੇ ਆਧਾਰ 'ਤੇ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਸ ਪੰਜ ਮੈਂਬਰੀ ਗਿਰੋਹ ਚੋਂ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਚੋਂ ਇੱਕ ਮੈਂਬਰ ਫਰਾਰ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਜੰਟ ਸਿੰਘ, ਅਜੈ ਸਿੰਘ, ਹਰਜਿੰਦਰ ਸਿੰਘ ਅਤੇ ਜਗਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਪਾਸੋਂ ਦੋ ਕਿਰਪਾਨਾਂ, ਦੋ ਦਾਤਰ, ਇੱਕ ਮੋਬਾਇਲ ਫੋਨ ਸਮੇਤ ਲੁੱਟੀ ਹੋਈ ਇੱਕ ਕਾਰ ਬਰਾਮਦ ਕੀਤੀ ਗਈ ਹੈ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤੀ ਗਈ ਹੈ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਜਾਰੀ ਹੈ। ਇਸ ਤੋਂ ਇਲਾਵਾ ਫ਼ਰਾਰ ਗਿਰੋਹ ਮੈਂਬਰ ਦੀ ਤਲਾਸ਼ ਵਿੱਚ ਥਾਂ-ਥਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ABOUT THE AUTHOR

...view details