ਪੰਜਾਬ

punjab

ETV Bharat / city

ਫਾਇਰਿੰਗ ਦੌਰਾਨ 5 ਵਿਅਕਤੀ ਜ਼ਖ਼ਮੀ, ਜਾਂਚ ਵਿੱਚ ਜੁੱਟੀ ਪੁਲਿਸ - people injured due to firing

ਤਰਨਤਾਰਨ ਦੇ ਕਸਬਾ ਭਿੱਖੀਵਿੰਡ ਦੇ ਲਾਗੇ ਦੇ ਪਿੰਡ ਭਗਵਾਨਪੁਰਾ ਵਿਖੇ ਇੱਕ ਧਿਰ ਵੱਲੋਂ ਦੂਜੀ ਧਿਰ ਉੱਤੇ ਫਾਇਰਿੰਗ ਕੀਤੀ ਗਈ। ਜਿਸ ਦੇ ਚੱਲਦੇ 5 ਵਿਅਕਤੀ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ। ਫਿਲਹਾਲ ਮਾਮਲੇ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

firing in tarn taran
ਗੋਲੀ ਚੱਲਣ ਨਾਲ 5 ਵਿਅਕਤੀ ਜ਼ਖ਼ਮੀ

By

Published : Sep 20, 2022, 6:01 PM IST

ਤਰਨਤਾਰਨ: ਜ਼ਿਲ੍ਹੇ ਦੇ ਕਸਬਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਦੇ ਪਿੰਡ ਭਗਵਾਨਪੁਰਾ ਵਿਖੇ ਹੋਈ ਫਾਇਰਿੰਗ ਦੌਰਾਨ ਪੰਜ ਵਿਅਕਤੀਆਂ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਮਿਲੀ ਜਾਣਕਾਰੀ ਅਨੁਸਾਰ ਪਿੰਡ ਭਗਵਾਨਪੁਰਾ ਨਿਵਾਸੀ ਜਸਬੀਰ ਸਿੰਘ ਅਤੇ ਗੁਰਲਾਲ ਸਿੰਘ ਦਾ ਪਿੰਡ ਦੇ ਕੁਝ ਲੋਕਾਂ ਨਾਲ ਝਗੜਾ ਹੋਇਆ ਸੀ ਜਿਸ ਨੂੰ ਲੈਕੇ ਉਹਨਾਂ ਵੱਲੋਂ ਆਪਣੇਂ 150 ਤੋ 200 ਸਾਥੀਆਂ ਦੀ ਮੱਦਦ ਨਾਲ ਦੂਜੀ ਧਿਰ ਤੇ ਹਮਲਾ ਕਰਕੇ ਫਾਇਰਿੰਗ ਕੀਤੀ ਗਈ ਜਿਸ ਕਾਰਨ ਸਤਨਾਮ ਸਿੰਘ,ਜਗਰੂਪ ਸਿੰਘ, ਸੁਖਦੇਵ ਸਿੰਘ ਅਤੇ ਵਿੱਕੀ, ਮਨਦੀਪ ਸਿੰਘ ਸਾਰੇ ਵਾਸੀਆਨ ਪਿੰਡ ਭਗਵਾਨਪੁਰਾ ਜਖਮੀ ਹੋ ਗਏ ਜਿੰਨਾ ਨੂੰ ਇਲਾਜ ਲਈ ਸੁਰਸਿੰਘ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ ਜਦਕਿ ਮਨਦੀਪ ਸਿੰਘ ਦੀ ਸਿਰ ਵਿੱਚ ਸੱਟ ਹੋਣ ਕਾਰਨ ਹਾਲਤ ਜ਼ਿਆਦਾ ਗੰਭੀਰ ਦੱਸੀ ਜਾ ਰਹੀ ਹੈ।

ਗੋਲੀ ਚੱਲਣ ਨਾਲ 5 ਵਿਅਕਤੀ ਜ਼ਖ਼ਮੀ

ਇਸ ਮਾਮਲੇ ਤੋਂ ਬਾਅਦ ਪੀੜਤਾਂ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ। ਨਾਲ ਹੀ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਘਟਨਾ ਸਥਾਨ ਤੇ ਪਹੁੰਚੀ ਥਾਣਾ ਭਿੱਖੀਵਿੰਡ ਦੀ ਪੁਲਿਸ ਨੂੰ ਘਟਨਾ ਸਥਾਨ ਤੋਂ 25 ਦੇ ਕਰੀਬ ਗੋਲੀਆਂ ਦੇ ਖੋਲ ਬਰਾਮਦ ਹੋਏ।

ਥਾਣਾ ਮੁਖੀ ਭਿੱਖੀਵਿੰਡ ਘਟਨਾਂ ਸਥਾਨ ’ਤੇ ਪਹੁੰਚੇ ਐਸਐਸਓ ਭਿੱਖੀਵਿੰਡ ਚਰਨ ਸਿੰਘ ਨੇ ਦੱਸਿਆ ਕਿ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਜਦਕਿ ਪੀੜਤਾਂ ਦੇ ਬਿਆਨ ਦਰਜ ਕਰਕੇ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ ਉਹਨਾਂ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜੋ:ਸੜਕ ਤੇ ਖੜੀ ਗੱਡੀ ਦਾ ਸ਼ੀਸ਼ਾ ਤੋੜਕੇ ਚੋਰਾਂ ਨੇ ਉਡਾਏ 6 ਲੱਖ 20 ਹਜਾਰ ਰੁਪਏ

ABOUT THE AUTHOR

...view details