ਤਰਨਤਾਰਨ: ਜ਼ਿਲ੍ਹੇ ਦੇ ਇੱਕ ਕਸਬੇ ’ਚ ਪਿਛਲੇ 6 ਦਿਨਾਂ ਤੋਂ ਲਾਪਤਾ ਬੱਚੀ ਲਾਸ਼ (missing child found dead body) ਕਾਰ ਪਾਰਕਿੰਗ ਚੋਂ ਮਿਲਣ ਨਾਲ ਇਲਾਕੇ ਚ ਹੜਕੰਪ ਮਚ ਗਿਆ। ਮਿਲੀ ਜਾਣਕਾਰੀ ਮੁਤਾਬਿਕ ਬੱਚੀ ਘਰ ਤੋਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਗਈ ਸੀ ਪਰ ਉਹ ਘਰ ਵਾਪਸ ਨਹੀਂ ਆਈ। ਇਸ ਤੋਂ ਬਾਅਦ ਤਕਰੀਬਨ 5 ਦਿਨਾਂ ਬਾਅਦ ਬੱਚੀ ਦੀ ਲਾਸ਼ ਗੁਰਦੁਆਰਾ ਸਾਹਿਬ ਦੀ ਕਾਰ ਪਾਰਕਿੰਗ ਚੋਂ ਮਿਲੀ।
ਬੱਚੀ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬੱਚੀ 30 ਨਵੰਬਰ ਨੂੰ ਸ਼ਾਮ ਦੇ ਸਮੇਂ ਗੁਰਦੁਆਰਾ ਸਾਹਿਬ ਵਿਖੇ ਗਏ ਸੀ ਪਰ ਉਹ ਘਰ ਵਾਪਸ ਨਹੀਂ ਆਈ। ਹਰ ਥਾਂ ਲੱਭਣ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਕੋਲ ਉਸਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ। ਪਰ ਮਾਮਲੇ ਦੇ 5 ਦਿਨ ਹੋਣ ਜਾਣ ਤੋਂ ਬਾਅਦ ਉਨ੍ਹਾਂ ਦੀ ਬੱਚੀ ਦੀ ਲਾਸ਼ ਗੁਰਦੁਆਰਾ ਸਾਹਿਬ ਦੀ ਕਾਰ ਪਾਰਕਿੰਗ ਚੋਣ ਮਿਲੀ।