ਪੰਜਾਬ

punjab

ETV Bharat / city

ਏਐਸਆਈ ਨੇ ਜ਼ਮੀਨ ਪਿੱਛੇ ਕੀਤਾ ਭਰਾ ਦਾ ਕਤਲ, ਫਰਾਰ ਮੁਲਜ਼ਮ ਦੀ ਭਾਲ - ਭਰਾ ਨੇ ਭਰਾ ਦਾ ਕੀਤਾ ਕਤਲ

ਤਰਨਤਾਰਨ ਦੇ ਪਿੰਡ ਪਿੰਡ ਮੱਲ ਮੋਹਰੀ ਵਿਖੇ ਇੱਕ ਵਿਅਕਤੀ ਵੱਲੋਂ ਆਪਣੇ ਭਰਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਦੋਵੇਂ ਭਰਾਵਾਂ ਵਿਚਾਲੇ ਜ਼ਮੀਨ ਨੂੰ ਲੈ ਕੇ ਝਗੜਾ ਚਲ ਰਿਹਾ ਸੀ। ਫਿਲਹਾਲ ਇਸ ਮਾਮਲੇ ਤੋਂ ਬਾਅਦ ਪੁਲਿਸ ਵੱਲੋਂ ਫਰਾਰ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

Man kills brother over property
ਮੁਲਾਜ਼ਮ ਨੇ ਭਰਾ ਦਾ ਕੀਤਾ ਗੋਲੀਆਂ ਮਾਰ ਕੇ ਕਤਲ

By

Published : Oct 10, 2022, 11:01 AM IST

ਤਰਨਤਾਰਨ: ਜ਼ਿਲ੍ਹੇ ਦੇ ਪਿੰਡ ਮੱਲ ਮੋਹਰੀ ਵਿਖੇ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਜ਼ਮੀਨ ਜਾਇਦਾਦ ਨੂੰ ਲੈ ਕੇ ਇੱਕ ਭਰਾ ਨੇ ਆਪਣੇ ਸਕੇ ਭਰਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਮਿਲੀ ਜਾਣਕਾਰੀ ਮੁਤਾਬਿਕ ਮਾਮੂਲੀ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਕਤਲ ਕਰਨ ਵਾਲਾ ਮੁਲਜ਼ਮ ਪੰਜਾਬ ਪੁਲਿਸ ਸੈਕਿੰਡ ਕਮਾਂਡੋ ਦਾ ਥਾਣੇਦਾਰ ਦੱਸਿਆ ਜਾ ਰਿਹਾ ਹੈ, ਜਿਸ ਨੇ ਆਪਣੀ ਨਿੱਜੀ ਰਿਵਾਲਵਰ ਰਾਹੀਂ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।

ਮੁਲਾਜ਼ਮ ਨੇ ਭਰਾ ਦਾ ਕੀਤਾ ਗੋਲੀਆਂ ਮਾਰ ਕੇ ਕਤਲ

ਮਾਮਲੇ ਸਬੰਧੀ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਦਲਜੀਤ ਸਿੰਘ ਉਸ ਦੇ ਸਕੇ ਭਰਾ ਬਿਕਰਮਜੀਤ ਸਿੰਘ, ਜੋ ਪੰਜਾਬ ਪੁਲਿਸ ’ਚ ਬਤੌਰ ਏਐੱਸਆਈ ਤੈਨਾਤ ਹੈ, ਦਾ ਕਈ ਸਾਲਾਂ ਤੋਂ ਜ਼ਮੀਨੀ ਵਿਵਾਦ ਚੱਲ ਰਿਹਾ ਸੀ, ਜਿਸ ਨੂੰ ਲੈ ਕੇ ਐਤਵਾਰ ਸ਼ਾਮ ਬਿਕਰਮਜੀਤ ਸਿੰਘ ਨੇ ਆਪਣੇ ਭਰਾ ਦਲਜੀਤ ਸਿੰਘ ਨੂੰ ਗੋਲ਼ੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਤੋਂ ਬਾਅਦ ਉਹ ਮੌਕੇ ਤੋਂ ਫ਼ਰਾਰ ਹੋ ਗਿਆ। ਜਿਸਦੀ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ ਹੈ।

ਉੱਥੇ ਹੀ ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਥਾਣਾ ਸਦਰ ਤਰਨਤਾਰਨ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ’ਤੇ ਪਹੁੰਚ ਗਏ ਹਨ, ਜਿਨ੍ਹਾਂ ਵੱਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਨਾਲ ਹੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਫਰਾਰ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜੋ:ਮਾਂ ਨਾਲ ਮਿਲਕੇ ਪੋਤੇ ਨੇ ਕੀਤਾ ਦਾਦੀ ਦਾ ਕਤਲ, ਲਾਸ਼ ਨੂੰ ਕੰਧ ਵਿੱਚ ਚਿਣਿਆ, 5 ਸਾਲ ਬਾਅਦ ਪੁਲਿਸ ਨੇ ਸੁਲਝਾਈ ਗੁੱਥੀ !

ABOUT THE AUTHOR

...view details