ਪੰਜਾਬ

punjab

ETV Bharat / city

ਬੀਬੀ ਜਾਗੀਰ ਕੌਰ ਨੇ ਖਡੂਰ ਸਹਿਬ ਤੋਂ ਕੀਤਾ ਵੱਡੀ ਜਿੱਤ ਦਾ ਦਾਅਵਾ - punjab news

ਲੋਕਸਭਾ ਹਲਕੇ ਖਡੂਰ ਸਾਹਿਬ ਤੋਂ ਅਕਾਲੀ ਦਲ ਅਤੇ ਭਾਜਪਾ ਦੀ ਸਾਂਝੀ ਉਮੀਦਵਾਰ ਬੀਬੀ ਜਾਗੀਰ ਕੌਰ ਨੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਖਡੂਰ ਸਾਹਿਬ ਤੋਂ ਵੱਡੀ ਜਿੱਤ ਪ੍ਰਾਪਤ ਕਰਨ ਦਾ ਦਾਅਵਾ ਕੀਤਾ।

ਜਾਗੀਰ ਕੌਰ ਨੇ ਖਡੂਰ ਸਹਿਬ ਤੋਂ ਕੀਤਾ ਵੱਡੀ ਜਿੱਤ ਦਾ ਦਾਅਵਾ

By

Published : May 21, 2019, 11:04 AM IST

ਖਡੂਰ ਸਾਹਿਬ : ਅਕਾਲੀ ਦਲ ਅਤੇ ਭਾਜਪਾ ਦੀ ਸਾਂਝੀ ਉਮੀਦਵਾਰ ਬੀਬੀ ਜਾਗੀਰ ਕੌਰ ਨੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ।

ਲੋਕਸਭਾ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਨੇਪਰੇ ਚੜ੍ਹਨ ਮਗਰੋਂ ਬੀਬੀ ਜਾਗੀਰ ਕੌਰ ਨੇ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਵਰਕਰਾਂ ਨਾਲ ਗੱਲਬਾਤ ਕੀਤੀ ਅਤੇ ਚੋਣ ਪ੍ਰਕਿਰਿਆ ਬਾਰੇ ਚਰਚਾ ਕੀਤੀ।

ਵੀਡੀਓ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਨ ਤੋਂ ਉਨ੍ਹਾਂ ਨੂੰ ਪਤਾ ਲਗਾ ਕਿ ਇਸ ਵਾਰ ਦੀਆਂ ਚੋਣਾਂ ਦੌਰਾਨ ਲੋਕਸਭਾ ਹਲਕੇ ਖਡੂਰ ਸਾਹਿਬ ਤੋਂ ਅਕਾਲੀ ਦਲ ,ਭਾਜਪਾ ਨੂੰ ਵੱਡੀ ਜਿੱਤ ਦਿਲਾਵੇਗਾ। ਉਨ੍ਹਾਂ ਚੋਣ ਪ੍ਰਚਾਰ ਲਈ ਵਰਕਰਾਂ ਅਤੇ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਪਾਰਟੀ ਵਰਕਰਾਂ ਨੇ ਬਹੁਤ ਮਿਹਨਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਖਡੂਰ ਸਾਹਿਬ ਹਲਕੇ ਤੋਂ ਭਾਰੀ ਗਿਣਤੀ ਵਿੱਚ ਵੋਟਾਂ ਨਾਲ ਜਿੱਤ ਹਾਸਲ ਕੀਤੇ ਜਾਣ ਦਾ ਦਾਅਵਾ ਕੀਤਾ ਹੈ।

ABOUT THE AUTHOR

...view details