ਬਟਾਲਾ: ਗੁਰਦਾਸਪੁਰ ਦੇ ਬਟਾਲਾ ਵਿੱਚ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ 'ਚ ਸਥਿਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਟਾਲਾ ਪਹੁੰਚੇ ਜਿੱਥੇ ਉਨ੍ਹਾਂ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਿਆ। ਇਸ ਦੌਰਾਨ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਕੈਪਟਨ ਨੇ ਪਿਛਲੇ ਦਿਨੀ ਤਰਨ ਤਾਰਨ 'ਚ ਹੋਏ ਧਮਾਕੇ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ।
ਤਰਨ ਤਾਰਨ ਧਮਾਕੇ 'ਤੇ ਕੈਪਟਨ ਨੇ ਕੀਤਾ ਕੀਤਾ ਵੱਡਾ ਖੁਲਾਸਾ - ਕੈਪਟਨ ਅਮਰਿੰਦਰ ਸਿੰਘ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਰਨ ਤਾਰਨ 'ਚ ਹੋਏ ਧਮਾਕੇ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਕੈਪਟਨ ਨੇ ਕਿਹਾ 3 ਅਣਪਛਾਤਿਆਂ ਵੱਲੋਂ ਕੀਤੀ ਜਾ ਰਹੀ ਸੀ ਬੋਤਲ ਬੰਬ ਬਨਾਉਣ ਦੀ ਕੋਸ਼ਿਸ਼।
ਕੈਪਟਨ ਨੇ ਕਿਹਾ ਕਿ ਤਰਨਤਾਰਨ 'ਚ ਜੋ ਧਮਾਕਾ ਹੋਇਆ ਹੈ, ਉਹ ਇੱਕ ਬੋਤਲ ਧਮਾਕਾ ਸੀ। ਉਨ੍ਹਾਂ ਦੱਸਿਆ ਕਿ 3 ਅਣਪਛਾਤਿਆਂ ਵੱਲੋਂ ਖਾਲੀ ਪਲਾਟ ਵਿੱਚ ਬੋਤਲ ਬੰਬ ਬਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਜਿਸ ਦੌਰਾਨ ਇਹ ਧਮਾਕਾ ਹੋ ਗਿਆ। ਇਸ ਹਾਦਸੇ 'ਚ 2 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦ ਕਿ ਇੱਕ ਗੰਭੀਰ ਜ਼ਖ਼ਮੀ ਹੈ।
ਤਰਨ ਤਾਰਨ ਧਮਾਕੇ 'ਚ ਬੋਲਦੇ ਹੋਏ ਕੈਪਟਨ ਨੇ ਅੱਗੇ ਕਿਹਾ ਕਿ ਫਿਲਹਾਲ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਿਹਾ ਹੈ, ਇਸ ਹਾਦਸੇ ਦੇ ਵੱਖ-ਵੱਖ ਪਹਿਲੂਆਂ 'ਚੇ ਜਾਂਚ ਕਰਨ ਤੋਂ ਬਾਅਦ ਹੀ ਪੂਰਾ ਸੱਚ ਸਾਹਮਣੇ ਆਵੇਗਾ। ਜ਼ਿਕਰਯੋਗ ਹੈ ਕਿ ਤਰਨਤਾਰਨ ਦੇ ਪਿੰਡ ਪੰਡੋਰੀ ਗੋਲਾ ਦੇ ਇੱਕ ਖਾਲੀ ਪਲਾਟ ਵਿੱਚ ਪਿਛਲੀ ਦਿੰਨੀ ਦੇਰ ਰਾਤ ਧਮਾਕਾ ਹੋਇਆ ਸੀ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਵਿੱਚ 2 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ ਜਦ ਕਿ ਇੱਕ ਗੰਭੀਰ ਜ਼ਖ਼ਮੀ ਹੋ ਗਿਆ ਸੀ। ਜ਼ਖ਼ਮੀ ਨੌਜਵਾਨ ਦਾ ਇਲਾਜ ਨਿੱਜੀ ਹਸਪਤਾਲ ਚੱਲ ਰਿਹਾ ਹੈ।