ਪੰਜਾਬ

punjab

ETV Bharat / city

ਕਾਮਰੇਡ ਬਲਵਿੰਦਰ ਸਿੰਘ ਕਤਲ ਮਾਮਲਾ: ਪੁਲਿਸ ਨੇ ਜੱਗੂ ਭਗਵਾਨਪੁਰੀਆਂ ਨੂੰ ਲਿਆ ਹਿਰਾਸਤ 'ਚ - Comrade Balwinder Singh

ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਸ਼ੱਕ ਦੇ ਆਧਾਰ 'ਤੇ ਪੁਲਿਸ ਨੇ ਜੱਗੂ ਭਗਵਾਨਪੁਰੀਆਂ ਨੂੰ ਹਿਰਾਸਤ 'ਚ ਲਿਆ ਹੈ। ਪੁਲਿਸ ਮੁਤਾਬਕ ਜੱਗੂ ਭਗਵਾਨਪੁਰੀਆਂ ਦੀ ਪੁੱਛ-ਗਿੱਛ 'ਚ ਕਈ ਅਹਿਮ ਖੁਲਾਸੇ ਹੋ ਸਕਦੇ ਹਨ।

ਕਾਮਰੇਡ ਬਲਵਿੰਦਰ ਸਿੰਘ ਕਤਲ ਮਾਮਲਾ:  ਪੁਲਿਸ ਨੇ ਜੱਗੂ ਭਗਵਾਨਪੁਰੀਆਂ ਨੂੰ ਲਿਆ ਹਿਰਾਸਤ 'ਚ
ਕਾਮਰੇਡ ਬਲਵਿੰਦਰ ਸਿੰਘ ਕਤਲ ਮਾਮਲਾ: ਪੁਲਿਸ ਨੇ ਜੱਗੂ ਭਗਵਾਨਪੁਰੀਆਂ ਨੂੰ ਲਿਆ ਹਿਰਾਸਤ 'ਚ

By

Published : Oct 30, 2020, 6:50 PM IST

ਤਰਨਤਾਰਨ: ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਪੰਜਾਬ ਪੁਲਿਸ ਜੱਗੂ ਭਗਵਾਨਪੁਰੀਆਂ ਨੂੰ ਪ੍ਰੋਟੈਕਸ਼ਨ ਵਾਰੰਟ ਤਹਿਤ ਪੁੱਛ-ਗਿੱਛ ਲਈ ਗੋਇੰਦਵਾਲ ਲੈ ਕੇ ਆਈ ਹੈ। ਇਸ ਮਾਮਲੇ 'ਚ ਪੁਲਿਸ ਦੀ ਸ਼ੱਕ ਦੀ ਸੂਈ ਜੱਗੂ ਭਗਵਾਨਪੁਰੀਆ 'ਤੇ ਘੁੰਮਦੀ ਦਿਖਾਈ ਦੇ ਰਹੀ ਹੈ। ਪੁਲਿਸ ਮੁਤਾਬਕ ਜੱਗੂ ਭਗਵਾਨਪੁਰੀਆਂ ਦੀ ਪੁੱਛ-ਗਿੱਛ 'ਚ ਕਈ ਅਹਿਮ ਖੁਲਾਸੇ ਹੋ ਸਕਦੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਕਾਲੇ ਦੌਰ ਵਿੱਚ ਅੱਤਵਾਦੀਆਂ ਨਾਲ ਲੋਹਾ ਲੈਣ ਵਾਲੇ ਸ਼ੌਰਿਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਕਾਮਰੇਡ ਬਲਵਿੰਦਰ ਸਿੰਘ ਦਾ ਕਤਲ ਭਿੱਖੀਵਿੰਡ ਵਿੱਚ ਉਨ੍ਹਾਂ ਵੱਲੋਂ ਚਲਾਏ ਜਾ ਰਹੇ ਨਿੱਜੀ ਸਕੂਲ ਵਿੱਚ ਕੀਤਾ ਗਿਆ ਹੈ।

ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਤੋਂ ਬਾਅਦ ਉਨ੍ਹਾਂ ਦੀ ਪਤਨੀ ਨੇ ਕਿਹਾ ਕਿ ਉਨ੍ਹਾਂ ਦੇ ਪਤੀ ਉੱਪਰ ਹੁਣ ਤੱਕ 42 ਹਮਲੇ ਹੋ ਚੁੱਕੇ ਹਨ ਜੋ ਕਿ ਪੁਲਿਸ ਕੋਲ਼ ਰਜਿਸਟਰਡ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਅੱਤਵਾਦੀਆਂ ਦੀ ਹਿੱਟ ਲਿਸਟ ਵਿੱਚ ਹੈ ਜਿਸ ਕਰਕੇ ਉਹ ਮੰਨਦੇ ਹਨ ਕਿ ਇਹ ਇੱਕ ਅੱਤਵਾਦੀ ਹਮਲਾ ਸੀ।

ABOUT THE AUTHOR

...view details