ਤਰਨਤਾਰਨ:ਜ਼ਿਲ੍ਹੇ ਦੇ ਪਿੰਡ ਮੰਨਣ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋ ਵੋਟਾਂ ਦੀ ਰੰਜਿਸ਼ ਨੂੰ ਲੈ ਕੇ ਪਿੰਡ ਦੇ ਲੋਕਾਂ ਦੇ ਝਗੜਾ ਹੋ ਗਿਆ। ਦੱਸ ਦਈਏ ਕਿ ਪਿੰਡ ਦੇ ਦਲਿਤ ਨੌਜਵਾਨ ਵੱਲੋਂ ਆਮ ਆਦਮੀ ਪਾਰਟੀ ਦੇ ਆਗੂਆਂ ’ਤੇ ਕੁੱਟਮਾਰ ਕਰਨ ਅਤੇ ਜਾਤੀਸੂਚਕ ਸ਼ਬਦਾਂ ਦਾ ਇਸਤੇਮਾਲ ਕਰਨ ਦਾ ਇਲਜ਼ਾਮ ਲਗਾਇਆ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਬਲਕਾਰ ਸਿੰਘ ਨੇ ਦੱਸਿਆ ਕਿ20 ਫਰਵਰੀ ਵੋਟਾਂ ਵਾਲੇ ਦਿਨ ਉਹ ਆਮ ਆਦਮੀ ਪਾਰਟੀ ਦੇ ਦਫ਼ਤਰ ਵਿੱਚ ਵੋਟਾਂ ਵਾਲੀ ਪਰਚੀ ਲੈਣ ਗਿਆ ਤਾਂ ਉੱਥੇ ਮੌਜੂਦ ਕੁਝ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਅਤੇ ਜਦੋਂ ਉਸ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਤਾਂ ਉਕਤ ਵਿਅਕਤੀਆਂ ਨੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਉਸ ਨੇ ਉੱਥੋਂ ਭੱਜ ਕੇ ਆਪਣੀ ਜਾਨ ਬਚਾਈ। ਬਲਕਾਰ ਸਿੰਘ ਨੇ ਕਥਿਤ ਤੌਰ ’ਤੇ ਦੋਸ਼ ਲਗਾਇਆ ਕਿ ਉਕਤ ਆਗੂਆਂ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਉਸ ਦੀ ਕੁੱਟਮਾਰ ਕੀਤੀ ਅਤੇ ਇਸ ਨੂੰ ਜਾਤੀਸੂਚਕ ਸ਼ਬਦ ਵੀ ਕਹਿ।