ਤਰਨ ਤਾਰਨ :ਜ਼ਿਲ੍ਹਾ ਚੋਣ ਅਫ਼ਸਰ ਪ੍ਰਦੀਪ ਕੁਮਾਰ ਸਭਰਵਾਲ ਨੇ ਖਡੂਰ ਸਾਹਿਬ ਤੋਂ ਪੰਜਾਬ ਡੈਮੋਕਰੇਟਿਕ ਅਲਾਇੰਸ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ - election commission
ਤਰਨ ਤਾਰਨ ਦੇ ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕ ਸਭਾ ਚੋਣਾਂ ਲਈ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਡੈਮੋਕਰੇਟਿਕ ਅਲਾਇੰਸ ਫ਼ਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਬੀਬੀ ਪਰਮਜੀਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣਾ ਚੋਣ ਮਨੋਰਥ ਪੱਤਰ ਦੱਸਣ ਲਈ ਜਾਰੀ ਕੀਤਾ ਗਿਆ ਹੈ। ਸਿਆਸੀ ਪਾਰਟੀਆਂ ਵੱਲੋਂ ਬੀਬੀ ਪਰਮਜੀਤ ਉੱਤੇ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਗਈ ਸੀ।
ਜਾਣਕਾਰੀ ਮੁਤਾਬਕ ਬੀਬੀ ਪਰਮਜੀਤ ਨੂੰ ਇਹ ਕਾਰਨ ਦੱਸੋ ਨੋਟਿਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣਾ ਚੋਣ ਮਨੋਰਥ ਪੱਤਰ ਦੱਸਣ 'ਤੇ ਜਾਰੀ ਕੀਤਾ ਗਿਆ ਹੈ। ਜਾਰੀ ਕੀਤੇ ਗਏ ਨੋਟਿਸ ਮੁਤਾਬਕ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਖ਼ਬਰਾਂ 'ਚ ਵੱਖ-ਵੱਖ ਸਿਆਸੀ ਪਾਰਟੀਆਂ ਨੇ ਬੀਬੀ ਖਾਲੜਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਆਪਣਾ ਚੋਣ ਮਨੋਰਥ ਦੱਸਣ ਤੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਸੀ।
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਇਸ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਗਿਆ ਹੈ ਅਤੇ ਇਸ ਸਬੰਧੀ ਬੀਬੀ ਪਰਮਜੀਤ ਕੌਰ ਖਾਲੜਾ ਨੂੰ 48 ਘੰਟਿਆਂ ਦੇ ਅੰਦਰ ਸਪੱਸ਼ਟੀਕਰਨ ਦੇਣ ਦੀ ਹਿਦਾਇਤ ਦਿੱਤੀ ਗਈ ਹੈ।