ਪੰਜਾਬ

punjab

ETV Bharat / city

ਕਰਜ਼ੇ ਤੋਂ ਤੰਗ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਸੂਬਾ ਸਰਕਾਰ ਵੱਲੋਂ ਕਰਜ਼ਾ ਮੁਆਫੀ ਦੇ ਵਾਅਦੇ ਝੂਠੇ ਪੈਂਦੇ ਨਜ਼ਰ ਆ ਰਹੇ ਹਨ। ਅਜਿਹਾ ਇੱਕ ਮਾਮਲਾ ਖੇਮਕਰਨ ਸਾਹਿਬ ਦੇ ਪਿੰਡ ਮਹਿੰਦੀਪੁਰ ਵਿਖੇ ਸਾਹਮਣੇ ਆਇਆ ਹੈ। ਇੱਥੇ ਇੱਕ ਕਿਸਾਨ ਵੱਲੋਂ ਕਰਜ਼ੇ ਕਾਰਨ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਕਰਜ਼ੇ ਤੋਂ ਤੰਗ ਕਿਸਾਨ ਨੇ ਕੀਤੀ ਖ਼ੁਦਕੁਸ਼ੀ

By

Published : Jun 9, 2019, 3:40 PM IST

ਤਰਨ ਤਾਰਨ: ਖੇਮਕਰਨ ਸਾਹਿਬ ਦੇ ਪਿੰਡ ਮਹਿੰਦੀਪੁਰ ਵਿਖੇ ਕਰਜ਼ੇ ਕਾਰਨ ਇੱਕ ਕਿਸਾਨ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਸਰਹੱਦੀ ਕਸਬਾ ਖੇਮਕਰਨ ਦੇ ਪਿੰਡ ਮਹਿੰਦੀਪੂਰ 'ਚ 57 ਸਾਲਾ ਕਿਸਾਨ ਨੇ ਜ਼ਹਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਪ੍ਰਗਟ ਸਿੰਘ ਵਜੋਂ ਹੋਈ ਹੈ।

ਕਰਜ਼ੇ ਤੋਂ ਤੰਗ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਪ੍ਰਗਟ ਸਿੰਘ ਉੱਤੇ 6 ਲੱਖ 20 ਹਜ਼ਾਰ ਰੁਪਏ ਕਰਜ਼ਾ ਸੀ। ਉਸ ਨੇ ਆਪਣੇ ਘਰ ਦਾ ਖ਼ਰਚ ਅਤੇ ਕਿਸਾਨੀ ਲਈ ਬੈਂਕ ਤੋਂ ਕਰਜ਼ਾ ਲਿਆ ਸੀ ਅਤੇ ਉਹ ਹੁਣ ਇਸ ਨੂੰ ਵਾਪਿਸ ਕਰਨ ਵਿੱਚ ਅਸਮਰਥ ਸੀ। ਕਰਜ਼ਾ ਵਾਪਸ ਨਾ ਕਰ ਸਕਣ ਦੀ ਸਿਥਤੀ 'ਚ ਬੈਂਕ ਵੱਲੋਂ ਰਕਮ ਵਾਪਸੀ ਦਾ ਦਬਾਅ ਪਾਇਆ ਜਾ ਰਿਹਾ ਸੀ ਜਿਸ ਕਾਰਨ ਉਹ ਪਿਛਲੇ ਕਈ ਦਿਨਾਂ ਤੋਂ ਪਰੇਸ਼ਾਨ ਸੀ। ਬੀਤੀ ਸ਼ਾਮ ਨੂੰ ਉਸ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ।

ਇਸ ਮੌਕੇ ਪਹੁੰਚੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਜਾਰੀ ਹੈ। ਮ੍ਰਿਤਕ ਦੇ ਪਰਿਵਾਰ ਨੇ ਸੂਬਾ ਸਰਕਾਰ ਕੋਲੋਂ ਕਰਜ਼ਾ ਮੁਆਫ ਕਰਵਾਏ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਵਾਅਦੇ ਤਾਂ ਕਰ ਲੈਂਦੀ ਹੈ ਪਰ ਇਸ ਨੂੰ ਪੂਰਾ ਨਹੀਂ ਕਰਦੀ ਜਿਸ ਦੇ ਚਲਦੇ ਆਰਥਕ ਤੰਗੀ ਕਾਰਨ ਕਿਸਾਨ ਖ਼ੁਦਕੁਸ਼ੀਆਂ ਕਰਨ ਲਈ ਮਜ਼ਬੂਰ ਹਨ।

ABOUT THE AUTHOR

...view details