ਪੰਜਾਬ

punjab

ETV Bharat / city

ਇੱਕ ਹੋਰ ਕਿਸਾਨ ਚੜ੍ਹਿਆ ਕਰਜ਼ੇ ਦੀ ਬਲੀ

ਕਰਜ਼ੇ ਤੋਂ ਤੰਗ ਆ ਕੇ ਤਰਨਤਾਰਨ ਦੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ। ਮ੍ਰਿਤਕ ਦੀ ਫ਼ਸਲ ਖ਼ਰਾਬ ਹੋਣ ਕਰਕੇ ਉਸ ਦੇ ਸਿਰ 'ਤੇ ਸੀ 10 ਲੱਖ ਦਾ ਕਰਜ਼ਾ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਸ਼ੁਰੂ

sdf

By

Published : Feb 27, 2019, 5:49 PM IST

ਤਰਨਤਾਰਨ: ਨਜ਼ਦੀਕੀ ਪਿੰਡ ਵੈਰੋਵਾਲ ਵਿੱਚ ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨਿਰਮਲ ਸਿੰਘ (35) ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੇ ਸਿਰ 'ਤੇ 10 ਲੱਖ ਦੇ ਕਰੀਬ ਦਾ ਕਰਜ਼ਾ ਸੀ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਫ਼ਸਲ ਤਬਾਹ ਹੋਣ ਕਰਕੇ ਨਿਰਮਲ ਸਿੰਘ ਦੇ ਸਿਰ 'ਤੇ 10 ਲੱਖ ਦੇ ਕਰੀਬ ਦਾ ਕਰਜ਼ਾ ਸੀ ਜਿਸ ਕਰਕੇ ਉਹ ਕਾਫ਼ੀ ਪਰੇਸ਼ਾਨ ਰਹਿੰਦਾ ਸੀ। ਇਸ ਕਰਕੇ ਉਸ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ।

ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਵਿਖੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ।

ਪੁਲਿਸ ਅਧਿਕਾਰੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਬਹਿਰਹਾਲ, ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਕਰਜ਼ਾ ਮਾਫ਼ੀ ਦੀ ਸਕੀਮ ਦੇ ਦਾਅਵੇ ਉਦੋਂ ਖੋਖਲੇ ਜਾਪਦੇ ਹਨ ਜਦੋਂ ਪੰਜਾਬ ਵਿੱਚ ਆਏ ਦਿਨ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਕਰਨ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।

ABOUT THE AUTHOR

...view details