ਤਰਨ ਤਾਰਨ: ਸ਼ਹੀਦ ਨਾਇਕ ਲਾਲ ਸਿੰਘ ਦਾ ਸ਼ਹੀਦੀ (saragarhi Martyr Naik Lal Singh) ਦਿਹਾੜਾ ਉਨਾਂ ਦੇ ਜ਼ੱਦੀ ਪਿੰਡ ਧੁੰਨ ਢਾਏ ਵਾਲਾ ਵਿਖੇ ਅੱਜ ਮਨਾਇਆ ਗਿਆ। ਇਸ ਦੌਰਾਨ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ, ਮਾਰਕੀਟ ਕਮੇਟੀ ਤਰਨ ਤਾਰਨ ਦੇ ਚੇਅਰਮੈਨ ਸੁਬੇਗ ਸਿੰਘ ਧੁੰਨ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਸ਼ਹੀਦ ਨਾਇਕ ਲਾਲ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ 'ਤੇ ਨਾਇਕ ਲਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਵੀ ਪੁਹੰਚੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਉਪਰੰਤ ਕੀਰਤਨ ਦਰਬਾਰ ਹੋਇਆ।
ਪੰਜਾਬ ਪੁਲਿਸ ਤੇ ਭਾਰਤੀ ਸੈਨਾ ਦੇ ਜਵਾਨਾਂ ਵੱਲੋਂ ਸ਼ਹੀਦ ਨੂੰ ਸਲਾਮੀ ਦਿੱਤੀ ਜਾਵੇਗੀ। ਇਸ ਦੌਰਾਨ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਤੇ ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ, ਭਾਰਤੀ ਫੌਜ ਦੇ ਸੇਵਾ ਮੁੱਕਤ ਅਧਿਕਾਰੀ ਤੇ ਇਲਾਕੇ ਦੀ ਸੰਗਤ ਨਾਇਕ ਲਾਲ ਸਿੰਘ ਨੂੰ ਸ਼ਰਧਾ ਭੇਟ ਕੀਤੇ। ਮਿਲੀ ਜਾਣਕਾਰੀ ਅਨੁਸਾਰ ਨਾਇਕ ਲਾਲ ਸਿੰਘ, ਸਾਰਾਗੜ੍ਹੀ ਦੇ ਕਿਲੇ ਜੋ ਕਿ ਪਾਕਿਸਤਾਨ ਵਿਚ ਸਥਿਤ ਹੈ, ਵਿਚ ਲੜਾਈ ਵੇਲੇ ‘ਸੈਕਿੰਡ ਇਨ ਕਮਾਂਡ ’ ਸਨ ਅਤੇ ਉਹ 7 ਘੰਟੇ ਤੋਂ ਵੱਧ ਸਮਾਂ ਦੁਸਮਣਾਂ ਨਾਲ ਲੋਹਾ ਲੈਂਦੇ ਰਹੇ।