ਚੰਡੀਗੜ੍ਹ: ਪੰਜਾਬ ਵਿੱਚ ਅਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ ਤੇ ਸਾਰੀਆਂ ਪਾਰਟੀਆਂ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚੱਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਪੱਟੀ ਸੀਟ (Patti Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਲਵਾਂਗੇ।
ਪੱਟੀ (Patti Assembly Constituency)
ਜੇਕਰ ਪੱਟੀ ਸੀਟ (Patti Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਕਾਂਗਰਸ ਦੇ ਹਰਮਿੰਦਰ ਸਿੰਘ ਗਿੱਲ (Harminder Singh Gill) ਮੌਜੂਦਾ ਵਿਧਾਇਕ ਹਨ। ਵਿਧਾਇਕ ਹਰਮਿੰਦਰ ਸਿੰਘ ਗਿੱਲ 2017 ਵਿੱਚ ਪਹਿਲੀ ਵਾਰ ਵਿਧਾਇਕ ਬਣੇ ਸੀ। ਉਨ੍ਹਾਂ ਨੇ ਪੱਟੀ ਤੋਂ ਪਿਛਲੀਆਂ ਤਿੰਨ ਚੋਣਾਂ ਲੜੀਆਂ ਪਰ ਦੋ ਵਾਰ ਲਗਾਤਾਰ ਹਾਰੇ ਤੇ ਆਖਰ 2017 ਵਿੱਚ ਉਨ੍ਹਾਂ ਨੇ ਅਕਾਲੀ ਦਲ ਦੇ ਮਜਬੂਤ ਉਮੀਦਵਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਹਰਾ ਦਿੱਤਾ। ਇਸ ਵਾਰ ਗਿੱਲ ਚੌਥੀ ਵਾਰ ਕਾਂਗਰਸ ਵੱਲੋਂ ਉਮੀਦਵਾਰ ਹਨ ਤੇ ਕੈਰੋਂ ਪੰਜਵੀਂ ਵਾਰ ਚੋਣ ਲੜ ਰਹੇ ਹਨ। ਆਮ ਆਦਮੀ ਪਾਰਟੀ ਨੇ ਲਾਲਜੀਤ ਸਿੰਘ ਭੁੱਲਰ ਨੂੰ ਉਮੀਦਵਾਰ ਬਣਾਇਆ ਹੈ।
2017 ਵਿਧਾਨ ਸਭਾ ਦੇ ਚੋਣ ਨਤੀਜੇ
ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਪੱਟੀ ਸੀਟ (Patti Constituency) ’ਤੇ 75.54 ਫੀਸਦ ਵੋਟਿੰਗ ਹੋਈ ਸੀ ਤੇ ਕਾਂਗਰਸ ਦੇ ਡਾਕਟਰ ਹਰਮਿੰਦਰ ਸਿੰਘ ਗਿੱਲ (Harminder Singh Gill) ਵਿਧਾਇਕ ਚੁਣੇ ਗਏ ਸੀ। ਡਾਕਟਰ ਧਰਮਬੀਰ ਅਗਨੀਹੋਤਰੀ ਨੇ ਉਸ ਸਮੇਂ ਅਕਾਲੀ ਭਾਜਪਾ ਗਠਜੋੜ (SAD-BJP) ਦੇ ਆਦੇਸ਼ ਪ੍ਰਤਾਪ ਸਿੰਘ ਕੈਰੋਂ (Adesh Partap Singh Kairon) ਨੂੰ ਮਾਤ ਦਿੱਤੀ ਸੀ। ਜਦੋਂਕਿ ਆਮ ਆਦਮੀ ਪਾਰਟੀ ਦੇ ਰਣਜੀਤ ਸਿੰਘ ਚੀਮਾ (Ranjit Singh Cheema) ਤੀਜੇ ਸਥਾਨ ’ਤੇ ਰਹੇ ਸੀ।
ਇਸ ਦੌਰਾਨ ਕਾਂਗਰਸ ਦੇ ਉਮੀਦਵਾਰ ਡਾਕਟਰ ਹਰਮਿੰਦਰ ਸਿੰਘ ਗਿੱਲ ਨੂੰ 64617 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਅਕਾਲੀ-ਭਾਜਪਾ ਉਮੀਦਵਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਰਹੇ ਸੀ, ਉਨ੍ਹਾਂ ਨੂੰ 56254 ਵੋਟਾਂ ਪਈਆਂ ਸੀ ਤੇ ਆਮ ਆਦਮੀ ਪਾਰਟੀ ਦੇ ਰਣਜੀਤ ਸਿੰਘ ਚੀਮਾ ਨੂੰ 18489 ਵੋਟਾਂ ਹਾਸਲ ਹੋਈਆਂ ਸੀ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ