ਤਰਨ ਤਾਰਨ : ਸੱਚਖੰਡ ਵਾਸੀ ਸੰਤ ਬਾਬਾ ਤਾਰਾ ਸਿੰਘ ਅਤੇ ਸੰਤ ਬਾਬਾ ਚਰਨ ਸਿੰਘ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਮੌਕੇ ਗੁਰਦੁਆਰਾ ਸ੍ਰੀ ਗੁਰਪੁਰੀ ਸਾਹਿਬ ਸਰਹਾਲੀ ਵਿਖੇ 36 ਲੋੜਵੰਦ ਪਰਿਵਾਰਾਂ ਦੀ ਲੜਕੀਆਂ ਦਾ ਆਨੰਦ ਕਾਰਜ ਕਰਵਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਖ਼ਾਸ ਸ਼ਿਰਕਤ ਕੀਤੀ।
ਸਮੂਹਿਕ ਆਨੰਦ ਕਾਰਜ ਦਾ ਆਯੋਜਨ ਇਸ ਸਮੂਹਿਕ ਆਨੰਦ ਕਾਰਜ ਦੇ ਸਮਾਗਮ ਦੌਰਾਨ ਵੱਡੀ ਗਿਣਤੀ ਸੰਗਤ ਨੇ ਹਿੱਸਾ ਲਿਆ। ਇਸ ਮੌਕੇ ਰਾਗੀ ਜੱਥਿਆਂ ਵੱਲੋਂ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।
ਕਾਰ ਸੇਵਾ ਸਰਹਾਲੀ ਸਾਹਿਬ ਸੰਪਰਦਾਇ ਦੇ ਮੌਜੂਦਾ ਮੁੱਖੀ ਸੰਤ ਬਾਬਾ ਸੁੱਖਾ ਸਿੰਘ ਨੇ ਕਿਹਾ ਕਿ ਧਾਰਮਿਕ ਅਸਥਾਨ ਜਿਨ੍ਹਾਂ ਵੀ ਲੜਕੀਆਂ ਦੇ ਆਨੰਦ ਕਾਰਜ ਹੁੰਦੇ ਉਨ੍ਹਾਂ ਲੜਕੀਆਂ ਤੇ ਗੁਰੂ ਘਰ ਦੀ ਅਪਾਰ ਕਿਰਪਾ ਰਹਿੰਦੀ ਹੈ ਉਨ੍ਹਾਂ ਕਿਹਾ ਕਿ ਸੰਪਰਦਾਇ ਵਲੋਂ ਇਨ੍ਹਾਂ ਗਰੀਬ ਲੜਕੀਆਂ ਨੂੰ ਘਰੇਲੂ ਵਰਤੋਂ ਦਾ ਸਾਮਾਨ ਵੀ ਦਿੱਤਾ ਜਾਂਦਾ ਹੈ।
ਹੋਰ ਪੜ੍ਹੋ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਯੋਗਦਾਨ ਨੂੰ ਦੁਨੀਆ ਕਦੇ ਨਹੀਂ ਭੁੱਲ ਸਕਦੀ: ਨਿਤੀਸ਼ ਕੁਮਾਰ
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਇਸ ਸੰਪਰਦਾਇ ਵਲੋਂ ਹੁਣ ਤੱਕ 1300 ਗਰੀਬ ਲੜਕੀਆਂ ਦੇ ਆਨੰਦ ਕਾਰਜ ਕਰਵਾਏ ਜਾ ਚੁਕੇ ਹਨ ਜੋ ਕਿ ਬਹੁਤ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਸੰਪਰਦਾਇਵੱਲੋਂ ਬਾਣੀ ਤੇ ਸਿੱਖੀ ਦੇ ਪ੍ਰਚਾਰ 'ਚ ਅਹਿਮ ਰੋਲ ਪਾਇਆ ਜਾ ਰਿਹਾ ਹੈ, ਜਿਸ ਕਰਕੇ ਵੱਡੀ ਗਿਣਤੀ ਵਿਚ ਸੰਗਤਾਂ ਇਸ ਅਸਥਾਨ ਨਾਲ ਜੁੜਦੀਆਂ ਹਨ।