ਪੱਟੀ: ਪਿੰਡ ਠੱਠਾ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਝਗੜੇ ਦੋਰਾਨ ਚੱਲੀ ਗੋਲੀ ਨਾਲ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਹੈ। ਇਹ ਸਾਰਾ ਵਿਵਾਦ ਜ਼ਮੀਨ ਵਿਚ ਪਾਣੀ ਲਾਉਣ ਨੂੰ ਲੈਕੇ ਸ਼ੁਰੂ ਹੋਇਆ ਸੀ। ਗੁਰਸੇਵਕ ਸਿੰਘ ਨਾਂ ਦੇ ਵਿਆਕਤੀ ਵਲੋਂ ਚਲਾਈਆਂ ਦੋ ਗੋਲੀਆਂ ਵਿਚੋਂ ਇਕ ਗੋਲੀ ਦਿਲਬਾਗ ਸਿੰਘ ਨਾਂ ਦੇ ਨੌਜਵਾਨ ਦੇ ਪੇਟ ਵਿਚ ਲੱਗਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ।
ਜ਼ਮੀਨੀ ਵਿਵਾਦ ਨੂੰ ਲੈਕੇ ਚੱਲੀਆਂ ਗੋਲੀਆਂ, 1 ਗੰਭੀਰ ਜ਼ਖ਼ਮੀ
ਪਿੰਡ ਠੱਠਾ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਝਗੜੇ ਦੋਰਾਨ ਚੱਲੀ ਗੋਲੀ ਨਾਲ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਹੈ। ਇਹ ਸਾਰਾ ਵਿਵਾਦ ਜ਼ਮੀਨ ਵਿਚ ਪਾਣੀ ਲਾਉਣ ਨੂੰ ਲੈਕੇ ਸ਼ੁਰੂ ਹੋਇਆ ਸੀ।
ਜ਼ਮੀਨੀ ਵਿਵਾਦ
ਮੌਕੇ 'ਤੇ ਮੌਜੂਦ ਲੋਕਾਂ ਨੇ ਉਸ ਨੂੰ ਤੂਰੰਤ ਪੱਟੀ ਦੇ ਪ੍ਰਾਈਵੇਟ ਹਸਪਤਾਲ ਲਿਆਂਦਾ ਗਿਆ ਜਿੱਥੇ ਹਾਲਤ ਸੀਰੀਅਸ ਹੁੰਦੀ ਦੇਖ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ 'ਚ ਲੱਗੀ ਹੋਈ ਹੈ।