ਤਰਨਤਾਰਨ: ਹੈਲੀਕਾਪਟਰ ਕ੍ਰੈਸ਼ ਹਾਦਸੇ (Helicopter crash) ਵਿੱਚ ਸ਼ਹੀਦ ਹੋਏ ਸਰਹੱਦੀ ਪਿੰਡ ਦੋਦੇ ਦੇ ਨਾਇਕ ਗੁਰਸੇਵਕ ਸਿੰਘ (Martyr Gursewak Singh) ਦੀ ਅੰਤਮ ਅਰਦਾਸ ਹੋਈ। ਕਈ ਅਹਿਮ ਸ਼ਖਸ਼ੀਅਤਾਂ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਪੰਜਾਬ ਸਰਕਾਰ ਦਾ ਕੋਈ ਵੀ ਮੰਤਰੀ ਜਾਂ ਉੱਚ ਅਧਿਕਾਰੀ ਸ਼ਹੀਦੀ ਸਮਾਗਮ ਵਿੱਚ ਨਹੀਂ ਪਹੁੰਚਿਆ। ਖਾਲੜਾ ਤੋਂ ਥੋੜੀ ਦੂਰ ਪੈਂਦੇ ਪਿੰਡ ਦੋਦੇ ਵਿਖੇ ਸ਼ਹੀਦ ਨਾਇਕ ਗੁਰਸੇਵਕ ਸਿੰਘ ਦਾ ਅੰਤਮ ਅਰਦਾਸ ਸਮਾਗਮ ਕਰਵਾਇਆ ਗਿਆ ।
ਜ਼ਿਕਰਯੋਗ ਹੈ ਕਿ ਨਾਇਕ ਗੁਰਸੇਵਕ ਸਿੰਘ (Martyr Gursewak Singh) ਬੀਤੇ ਕੁਝ ਦਿਨ ਪਹਿਲਾਂ ਭਾਰਤ ਦੇ ਚੀਫ਼ ਡਿਫੈਂਸ ਆਫ਼ ਸਟਾਫ਼ ਜਨਰਲ ਬਿਪਨ ਰਾਵਤ ਨਾਲ ਹੈਲੀਕਾਪਟਰ ਕ੍ਰੈਸ਼ ਹਾਦਸੇ ਵਿੱਚ ਉਹਨਾਂ ਨਾਲ ਸੁਰੱਖਿਆ ਦਸਤੇ ਵਿੱਚ ਡਿਊਟੀ ਕਰਦੇ ਸ਼ਹੀਦ ਹੋ ਗਿਆ ਸੀ। ਇਸ ਸਮੇਂ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਰਾਗੀ ਜਥਿਆਂ ਨੇ ਗੁਰਬਾਣੀ ਦਾ ਵੈਰਾਗਮਈ ਕੀਰਤਨ ਕੀਤਾ ਗਿਆ।
ਪ੍ਰਸਿੱਧ ਕਥਵਾਚਕ ਭਾਈ ਜਸਵੰਤ ਸਿੰਘ ਭੂਰਾ ਕੋਹਨਾ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸਮਾਪਤੀ ਦੀ ਅਰਦਾਸ ਉਪਰੰਤ ਸ਼ਹੀਦ ਗੁਰਸੇਵਕ ਸਿੰਘ ਨੂੰ ਕਈ ਅਹਿਮ ਸ਼ਖਸ਼ੀਅਤਾਂ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਜਿਸ ਵਿੱਚ ਦਲਜੀਤ ਸਿੰਘ ਗਿੱਲ ਅਮਰਕੋਟ, ਕਵਰ ਅਰਵਿੰਦਰ ਸਿੰਘ ਵਿੱਕੀ, ਕੈਪਟਨ ਜੋਗਿੰਦਰ ਸਿੰਘ , ਸਿਤਾਰਾ ਸਿੰਘ ਡਲੀਰੀ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਅਰਪਨ ਕੀਤੇ l
ਇਸ ਮੌਕੇ ਪ੍ਰੋ. ਵਿਰਸਾ ਸਿੰਘ ਵਲਟੋਹਾ ਸ਼ਹੀਦ ਨੂੰ ਸ਼ਰਧਾਂਜਲੀ ਦਿੰਦੇ ਕਿਹਾ ਕਿ ਸ਼ਹੀਦ ਗੁਰਸੇਵਕ ਸਿੰਘ (Martyr Gursewak Singh) ਨੇ ਜਿਥੇ ਆਪਣੇ ਮਾਤਾ ਪਿਤਾ ਦਾ ਨਾਂ ਉੱਚਾ ਕੀਤਾ ਹੈ, ਉਥੇ ਪੂਰੇ ਭਾਰਤ ਵਿੱਚ ਆਪਣਾ ਨਾਮ ਉੱਚਾ ਕੀਤਾ।