ਪੰਜਾਬ

punjab

ETV Bharat / city

commonwealth games ਹਾਕੀ ਖਿਡਾਰੀ ਅਕਾਸ਼ਦੀਪ ਸਿੰਘ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ - Akashdeep singh Hockey player

ਚਾਂਦੀ ਦਾ ਤਗਮਾ ਜਿੱਤ ਕੇ ਘਰ ਪਰਤੇ ਹਾਕੀ ਖਿਡਾਰੀ ਅਕਾਸ਼ਦੀਪ ਸਿੰਘ ਵੱਲੋਂ ਇਸ ਮੌਕੇ ਆਪਣੀ ਖੁਸ਼ੀ ਪ੍ਰਗਟ ਕੀਤੀ ਗਈ, ਉਨ੍ਹਾਂ ਕਿਹਾ ਕਿ ਅੱਗੇ Hockey World Cup ਦੀਆਂ ਤਿਆਰੀਆਂ ਚੱਲ ਰਹੀਆਂ ਹਨ ਅਤੇ ਉਨ੍ਹਾਂ ਦਾ ਮੁੱਖ ਟੀਚਾ ਹੁਣ ਅਗਲੀਆਂ ਉਲੰਪਿਕ ਖੇਡਾਂ ਵਿੱਚੋਂ ਸੋਨੇ ਦਾ ਤਗਮਾ ਜਿੱਤ ਕੇ ਆਪਣੇ ਦੇਸ਼ ਦੀ ਝੋਲੀ ਪਾਉਣਾ ਹੈ

Akashdeep Singh  Akashdeep Singh received warm welcome
ਹਾਕੀ ਖਿਡਾਰੀ ਅਕਾਸ਼ਦੀਪ ਸਿੰਘ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ

By

Published : Aug 16, 2022, 8:42 AM IST

ਤਰਨ ਤਾਰਨ:ਇੰਗਲੈਂਡ ਦੀ ਧਰਤੀ ਤੇ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚੋ ਭਾਰਤੀ ਹਾਕੀ ਟੀਮ ਵੱਲੋਂ ਦੂਜਾ ਸਥਾਨ ਹਾਸਲ ਕਰਦੇ ਹੋਏ ਚਾਂਦੀ ਦਾ ਤਗਮਾ (Silver medal in hockey) ਜਿੱਤ ਕੇ ਘਰ ਵਾਪਸ ਪਰਤੇ ਖਿਡਾਰੀ ਅਕਾਸ਼ਦੀਪ ਸਿੰਘ ਦਾ ਲੋਕਾਂ ਵੱਲੋਂ ਭਰਵਾ ਸਵਾਗਤ ਕੀਤਾ ਗਿਆ। ਪਿੰਡ ਵਾਸੀਆਂ ਵੱਲੋਂ ਤਗਮਾ ਜਿੱਤ ਕੇ ਦੇਸ਼ ਦੀ ਝੋਲੀ ਪਾਉਣ ਵਾਲੇ ਇਸ ਖਿਡਾਰੀ 'ਤੇ ਮਾਣ ਮਹਿਸੂਸ ਕੀਤਾ ਜਾ ਰਿਹਾ ਹੈ, ਭਾਰਤੀ ਹਾਕੀ ਟੀਮ ਦਾ ਖਿਡਾਰੀ ਡੀਐਸਪੀ ਅਕਾਸ਼ਦੀਪ ਸਿੰਘ ਜੋ ਪਿੰਡ ਵੈਰੋਵਾਲ ਬਾਵਿਆਂ ਜ਼ਿਲ੍ਹਾ ਤਰਨਤਾਰਨ ਦਾ ਵਸਨੀਕ ਹੈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਾਕੀ ਖਿਡਾਰੀ ਅਕਾਸ਼ਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਬੜਾ ਮਾਣ ਮਹਿਸੂਸ ਹੋ ਰਿਹਾ ਹੈ ਕਿ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਲਈ 8 ਸਾਲਾਂ ਬਾਅਦ ਚਾਂਦੀ ਦਾ ਤਗਮਾ ਜਿੱਤ ਕੇ ਵਾਪਸ ਪਰਤੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸਾਲ 2014 ਵਿੱਚ ਏਸ਼ੀਆ ਗੇਮਜ ਵਿੱਚ ਸੋਨੇ ਦਾ ਤਗਮਾ ਜਿੱਤਿਆ ਗਿਆ ਸੀ। ਇਸੇ ਹੀ ਸਾਲ ਗਲਾਸਗੋ ਵਿਖੇ ਹੋਈਆਂ ਕਾਮਨ ਵੈਲਥ ਗੇਮਾਂ ਵਿਚ ਚਾਂਦੀ ਦਾ ਤਗਮਾ ਜਿੱਤਿਆ ਗਿਆ ਅਤੇ ਬਾਅਦ ਵਿੱਚ ਭਾਰਤ ਲਈ ਉਲੰਪਿਕ ਵੀ ਖੇਡੇ ਸਨ। ਹੁਣ ਅੱਗੇ ਹਾਕੀ ਵਲਡ ਕੱਪ ( Hockey World Cup) ਆ ਰਿਹਾ ਹੈ ਉਸ ਲਈ ਤਿਆਰੀਆਂ ਚੱਲ ਕਹਿਆ ਹਨ।

ਹਾਕੀ ਖਿਡਾਰੀ ਅਕਾਸ਼ਦੀਪ ਸਿੰਘ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ

ਹਾਕੀ ਖਿਡਾਰੀ ਅਕਾਸ਼ਦੀਪ ਸਿੰਘ ਦੇ ਪਿਤਾ ਸੁਰਿੰਦਰਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਿੱਥੇ ਆਪਣੇ ਪੁੱਤਰ ਵੱਲੋਂ ਕੀਤੀਆਂ ਪ੍ਰਾਪਤੀਆਂ ਤੇ ਮਾਣ ਮਹਿਸੂਸ ਕੀਤਾ ਨਾਲ ਹੀ ਉਨ੍ਹਾਂ ਪਿੰਡ ਵਾਸੀਆਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਤੇ ਪਿੰਡ ਦੇ ਵੱਖ ਵੱਖ ਮੁਹਤਬਰ ਆਗੂਆਂ ਵੱਲੋਂ ਵੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਅਤੇ ਅਕਾਸ਼ਦੀਪ ਦੀ ਇਸ ਪ੍ਰਾਪਤੀ ਤੇ ਮਾਣ ਮਹਿਸੂਸ ਕੀਤਾ ਗਿਆ।

ਇਹ ਵੀ ਪੜ੍ਹੋ:ਹਿੰਦ ਪਾਕ ਦੋਸਤੀ ਮੰਚ ਨੇ ਵਾਹਘਾ ਸਰਹੱਦ ਉੱਤੇ ਅਮਨ ਸ਼ਾਂਤੀ ਦਾ ਦਿੱਤਾ ਸੰਦੇਸ਼

ABOUT THE AUTHOR

...view details