ਤਰਨਤਾਰਨ: ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਕੇਸਰੀ ਝੰਡਾ ਝੁਲਾਉਣ ਵਾਲੇ ਯੁਗਰਾਜ ਸਿੰਘ ਵਾਸੀ ਵਾਂ ਤਾਰਾ ਸਿੰਘ ਜ਼ਿਲ੍ਹਾ ਤਰਨਤਾਰਨ ਦੇ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਹਾਇਤਾ ਲਈ ਇੱਕ ਲੱਖ ਰੁਪਏ ਦਾ ਚੈੱਕ ਭੇਟ ਕਰਦਿਆਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕੰਵਲ ਚੜਤ ਸਿੰਘ ਵਲੋਂ ਇਹ ਸਹਾਇਤਾ ਰਾਸ਼ੀ ਭੇਟ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਭਾਈ ਮਨਜੀਤ ਸਿੰਘ ਅਤੇ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਨੇ ਕਿਹਾ ਕਿ ਜੋ ਇਹ ਨਿਵੇਕਲਾ ਕਾਰਜ ਭਾਈ ਯੁਗਰਾਜ ਸਿੰਘ ਨੇ ਕੀਤਾ ਹੈ ਉਹ ਇਕ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਦਾ ਕਹਿਣਾ ਕਿ ਕਿਸਾਨੀ ਨੂੰ ਮੁੱਖ ਰੱਖ ਕੇ ਨੇਕ ਕਾਰਜ ਕੀਤਾ ਗਿਆ ਹੈ। ਜਿਸ ਦੇ ਨਾਲ ਪੂਰੇ ਭਾਰਤ ਅਤੇ ਬਾਹਰ ਦੇ ਮੁਲਕ ਤੱਕ ਸਿੱਖਾਂ ਅਤੇ ਪੰਜਾਬੀਆਂ ਦਾ ਮਾਣ ਵਧਿਆ ਹੈ।
ਲਾਲ ਕਿਲ੍ਹੇ 'ਤੇ ਝੰਡਾ ਝਲਾਉਣ ਵਾਲੇ ਨੌਜਵਾਨ ਯੁਗਰਾਜ ਦੇ ਪਰਿਵਾਰ ਨੂੰ ਕੀਤਾ ਸਨਮਾਨਿਤ ਉਨ੍ਹਾਂ ਇਹ ਵੀ ਕਿਹਾ ਕਿ ਯੁਗਰਾਜ ਸਿੰਘ ਦੇ ਪਰਿਵਾਰਕ ਮੈਂਬਰ ਸ਼ਾਂਤ ਸੁਭਾਅ ਅਤੇ ਗੁਰੂ ਨੂੰ ਮੰਨਣ ਵਾਲੇ ਹਨ। ਉਨ੍ਹਾਂ ਕਿਹਾ ਕਿ ਬੇਸ਼ੱਕ ਯੁਗਰਾਜ ਸਿੰਘ ਦੇ ਪਰਿਵਾਰ ਦੀ ਕਿਸੇ ਵੀ ਪਾਰਟੀ ਜਾਂ ਹੋਰ ਨੇ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ 26 ਜਨਵਰੀ ਦੀ ਘਟਨਾ ਤੋਂ ਬਾਅਦ ਯੁਗਰਾਜ ਸਿੰਘ ਦੇ ਵਾਪਸ ਨਾ ਆਉਣ ਕਾਰਨ ਪਰਿਵਾਰ ਦੀ ਆਰਥਿਕ ਹਾਲਤ ਬਹੁਤ ਜ਼ਿਆਦਾ ਖਰਾਬ ਹੋ ਗਈ ਸੀ, ਕਿਉਂਕਿ ਪਰਿਵਾਰ 'ਚ ਕਮਾਉਣ ਲਈ ਕੋਈ ਨਹੀਂ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਪਰਿਵਾਰ ਦੀ ਸਹਾਇਤਾ ਕੀਤੀ ਗਈ ਹੈ ਅਤੇ ਸ਼੍ਰੋਮਣੀ ਕਮੇਟੀ ਹਮੇਸ਼ਾ ਉਨ੍ਹਾਂ ਦੇ ਨਾਲ ਹੈ।
ਇਸ ਮੌਕੇ ਪਰਿਵਾਰਕ ਮੈਂਬਰਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਕਿ 26 ਜਨਵਰੀ ਤੋਂ ਬਾਅਦ ਯੁਗਰਾਜ ਸਿੰਘ ਦੇ ਘਰ ਨਾ ਆਉਣ ਕਾਰਨ ਉਨ੍ਹਾਂ ਦੀ ਆਰਥਿਕ ਸਥਿਤੀ ਬਹੁਤ ਕਮਜ਼ੋਰ ਹੋ ਗਈ ਸੀ। ਜਿਸ ਕਾਰਨ ਉਨ੍ਹਾਂ ਨੂੰ ਇਸ ਮਦਦ ਨਾਲ ਕੁਝ ਰਾਹਤ ਮਿਲੇਗੀ।
ਇਹ ਵੀ ਪੜ੍ਹੋ:ਸਿੱਖ ਕੁੜੀਆਂ ਦਾ ਧਰਮ ਪਰਿਵਰਤਨ ਮਾਮਲਾ: ਦਿੱਲੀ ਤੋਂ ਜੰਮੂ ਤੱਕ ਧਰਨੇ, ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਾਰਵਾਈ ਦਾ ਭਰੋਸਾ