ਤਰਨਤਾਰਨ: ਜ਼ਿਲ੍ਹੇ ਦੇ ਕਸਬਾ ਖੇਮਕਰਨ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ ਜਦੋ ਇੱਕ ਪਤੀ ਵੱਲੋਂ ਆਪਣੀ ਹੀ ਪਤਨੀ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਝਗੜੇ ਦੌਰਾਨ ਬਾਜ਼ ਸਿੰਘ ਨਾਂ ਦੇ ਵਿਅਕਤੀ ਨੇ ਆਪਣੀ ਪਤਨੀ ਦੇ ਸਿਰ ’ਤੇ ਲੂਣ ਘੋਟਣੇ ਦੇ ਨਾਲ ਹਮਲਾ (Husband Brutally Murdered his Wife) ਕਰ ਦਿੱਤਾ ਜਿਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ।
ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਕਸਬਾ ਖੇਮਕਰਨ ਵਿਖੇ ਵਾਰਡ ਨੰਬਰ 1 ਚ ਰਹਿਣ ਵਾਲੇ ਬਾਜ਼ ਸਿੰਘ ਸ਼ਰਾਬ ਪੀਣ ਦਾ ਆਦੀ ਸੀ ਦਿਹਾੜੀ ਕਰਕੇ ਉਹ ਘਰ ਦਾ ਗੁਜ਼ਾਰਾ ਕਰਦਾ ਸੀ ਕਰੀਬ 19 ਸਾਲ ਪਹਿਲਾਂ ਉਸਦਾ ਵਿਆਹ ਮਲਕੀਤ ਕੌਰ ਦੇ ਨਾਲ ਹੋਇਆ ਸੀ। ਬਾਜ਼ ਸਿੰਘ ਸ਼ਰਾਬ ਪੀਣ ਦਾ ਆਦੀ ਹੋਣ ਕਾਰਨ ਅਕਸਰ ਹੀ ਘਰ ਚ ਕਲੇਸ਼ ਰਹਿੰਦਾ ਸੀ ਜਿਸ ਕਾਰਨ ਕਈ ਵਾਰ ਪੰਚਾਇਤ ਵੱਲੋਂ ਦੋਵਾਂ ਵਿਚਾਲੇ ਫੈਸਲਾ ਕਰਵਾ ਕੇ ਰਾਜ਼ੀਨਾਮਾ ਵੀ ਕਰਵਾਇਆ ਇਸਦੇ ਬਾਵਜੁਦ ਵੀ ਦੋਹਾਂ ਦਾ ਝਗੜਾ ਬੰਦ ਨਾ ਹੋਇਆ।