ਤਰਨਤਾਰਨ (ਚੀਮਾ ਕਲਾਂ) : ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਤੇ ਸਿਹਤ ਨੂੰ ਤੰਦਰੁਸਤ ਰੱਖਣ ਲਈ ਤਰਨਤਾਰਨ ਦੇ ਸਰਹੱਦੀ ਕਸਬਾ ਚੀਮਾਂ ਕਲਾਂ ਦੇ ਵਿੱਚ ਓਪਨ ਜਿੰਮ ਬਣਾਇਆ ਗਿਆ ਹੈ। ਜਿਸ ਦਾ ਉਦਘਾਟਨ ਤਰਨਤਾਰਨ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ, ਸਰਪੰਚ ਸੋਨੂੰ ਚੀਮਾ ਅਤੇ ਮੋਨੂੰ ਚੀਮਾ ਤੇ ਵੱਲੋਂ ਕੀਤਾ ਗਿਆ। ਆਮ ਆਦਮੀ ਪਾਰਟੀ ਵਿਧਾਇਕ ਕਸ਼ਮੀਰ ਸਿੰਘ ਸੋਹਲ ਨੇ ਕਿਹਾ, ਸਰਹੱਦੀ ਪਿੰਡ ਚੀਮਾਂ ਕਲਾਂ ਵਿੱਚ ਓਪਨ ਜਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਰ੍ਹਾਂ ਦੇ ਜਿੰਮ ਬਾਕੀ ਪਿੰਡਾਂ ਵਿੱਚ ਵੀ ਬਣਾਏ ਜਾਣਗੇ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਾ ਅਤੇ ਆਪਣੀ ਸਿਹਤ ਨਾਲ ਅਤੇ ਖੇਡਾਂ ਵੱਲ ਜ਼ਿਆਦਾ ਧਿਆਨ ਦੇਣ।
ਸਰਹੱਦੀ ਪਿੰਡ ਚੀਮਾਂ ਕਲਾਂ ਵਿੱਚ ਓਪਨ ਜਿੰਮ ਦੀ ਕੀਤੀ ਗਈ ਸ਼ੁਰੂਆਤ
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਤੇ ਸਿਹਤ ਨੂੰ ਤੰਦਰੁਸਤ ਰੱਖਣ ਲਈ ਤਰਨਤਾਰਨ ਦੇ ਸਰਹੱਦੀ ਕਸਬਾ ਚੀਮਾਂ ਕਲਾਂ ਦੇ ਵਿੱਚ ਓਪਨ ਜਿੰਮ ਬਣਾਇਆ ਗਿਆ ਹੈ। ਜਿਸ ਦਾ ਉਦਘਾਟਨ ਤਰਨਤਾਰਨ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ, ਸਰਪੰਚ ਸੋਨੂੰ ਚੀਮਾ ਅਤੇ ਮੋਨੂੰ ਚੀਮਾ ਤੇ ਵੱਲੋਂ ਕੀਤਾ ਗਿਆ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਹੁਤ ਉਪਰਾਲੇ ਕੀਤੇ ਜਾ ਰਹੇ ਨੇ ਤਾਂ ਜੋ ਨੌਜਵਾਨ ਪੀੜ੍ਹੀ ਜਾਗਰੂਕ ਹੋ ਸਕੇ ਅਤੇ ਆਪਣੀ ਸਿਹਤ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਤੰਦਰੁਸਤ ਬਣਾ ਸਕੇ। ਇਸ ਲਈ ਅੱਜ ਸਰਹੱਦੀ ਪਿੰਡ ਚੀਮਾਂ ਕਲਾਂ ਦੇ ਵਿੱਚ ਓਪਨ ਜਿੰਮ ਬਣਾ ਕੇ ਸ਼ੁਰੂਆਤ ਕੀਤੀ ਗਈ ਹੈ। ਇਸ ਜਿੰਮ ਨੂੰ ਬਣਾਉਣ ਲਈ ਤਿੰਨ ਕਰੋੜ ਤੋਂ ਵੱਧ ਦੀ ਰਾਸ਼ੀ ਖ਼ਰਚ ਕੀਤੀ ਗਈ ਹੈ। ਇਸ ਤਰ੍ਹਾਂ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਸਾਰੇ ਪਿੰਡਾਂ ਵਿਚ ਇਸ ਤਰ੍ਹਾਂ ਦੇ ਓਪਨ ਜਿੰਮ ਬਣਾਏ ਜਾਣਗੇ ਤਾਂ ਕਿ ਹਰੇਕ ਵਰਗ ਦਾ ਨੌਜਵਾਨ ਇੱਥੇ ਆ ਕੇ ਆਪਣੀ ਸਿਹਤ ਨੂੰ ਤੰਦਰੁਸਤ ਬਣਾ ਸਕੇ ਅਤੇ ਨੌਜਵਾਨਾਂ ਦਾ ਖੇਡਾਂ ਵੱਲ ਧਿਆਨ ਵੱਧ ਸਕੇ। ਆਮ ਆਦਮੀ ਪਾਰਟੀ ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਨੇ ਅੱਗੇ ਕਿਹਾ ਕਿ ਇਸ ਦੇ ਹੀ ਹੀ ਜਿੰਮ ਵੱਖ-ਵੱਖ ਪਿੰਡਾਂ ਵਿੱਚ ਬਣਾਏ ਜਾਣਗੇ।