ਚੰਡੀਗੜ੍ਹ: ਪੰਜਾਬ ਵਿੱਚ ਅਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ ਤੇ ਸਾਰੀਆਂ ਪਾਰਟੀਆਂ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚੱਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਖਡੂਰ ਸਾਹਿਬ ਸੀਟ (Khadoor Sahib Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਲਵਾਂਗੇ।
ਖਡੂਰ ਸਾਹਿਬ (Khadoor Sahaib Assembly Constituency)
ਜੇਕਰ ਖਡੂਰ ਸਾਹਿਬ ਸੀਟ (Khadoor Sahib Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਕਾਂਗਰਸ ਦੇ ਰਮਨਜੀਤ ਸਿੰਘ ਸਿੱਕੀ ਸਹੋਤਾ (Ramanjit Singh Sikki Sahota) ਮੌਜੂਦਾ ਵਿਧਾਇਕ ਹਨ। ਰਮਨਜੀਤ ਸਿੰਘ ਸਿੱਕੀ 2017 ਵਿੱਚ ਦੂਜੀ ਵਾਰ ਵਿਧਾਇਕ ਬਣੇ ਸੀ। ਉਨ੍ਹਾਂ ਨੇ ਖਡੂਰ ਸਾਹਿਬ ਤੋਂ ਦੂਜੀ ਵਾਰ ਚੋਣ ਲੜੀ ਸੀ ਤੇ ਅਕਾਲੀ ਦਲ ਦੇ ਮਜਬੂਤ ਉਮੀਦਵਾਰ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਮਾਤ ਦੇ ਦਿੱਤੀ ਸੀ।
ਇਸ ਵਾਰ ਕਾਂਗਰਸ ਨੇ ਅਜੇ ਸਿੱਕੀ ਦੀ ਉਮੀਦਵਾਰੀ ਨਹੀਂ ਐਲਾਨੀ ਹੈ ਪਰ ਉਹ ਇਥੋਂ ਪਾਰਟੀ ਦੀ ਟਿਕਟ ਦੇ ਮਜਬੂਤ ਦਾਅਵੇਦਾਰ ਹਨ। ਇਥੋਂ ਫਿਲਹਾਲ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਬ੍ਰਹਮਪੁਰਾ ਚੋਣ ਮੈਦਾਨ ਵਿੱਚ ਨਿਤਰ ਪਏ ਹਨ। ਉਨ੍ਹਾਂ ਨੂੰ ਮਾਝੇ ਦਾ ਜਰਨੈਲ ਕਿਹਾ ਜਾਂਦਾ ਹੈ।
ਅਕਾਲੀ ਦਲ ਨੇ ਬੜੇ ਅਦਬ ਤੇ ਸਤਿਕਾਰ ਨਾਲ ਉਨ੍ਹਾਂ ਨੂੰ ਇਥੋਂ ਇੱਕ ਵਾਰ ਫੇਰ ਉਮੀਦਵਾਰ ਬਣਾਇਆ ਹੈ। ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਅਜੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ।
2017 ਵਿਧਾਨ ਸਭਾ ਦੇ ਚੋਣ ਨਤੀਜੇ
ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਖਡੂਰ ਸਾਹਿਬ ਸੀਟ (Khadoor Sahib Constituency) ’ਤੇ 75.36 ਫੀਸਦ ਵੋਟਿੰਗ ਹੋਈ ਸੀ ਤੇ ਕਾਂਗਰਸ ਦੇ ਰਮਨਜੀਤ ਸਿੰਘ ਸਿੱਕੀ (Ramanjit Singh Sikki) ਵਿਧਾਇਕ ਚੁਣੇ ਗਏ ਸੀ। ਰਮਨਜੀਤ ਸਿੰਘ ਸਿੱਕੀ ਨੇ ਉਸ ਸਮੇਂ ਅਕਾਲੀ ਭਾਜਪਾ ਗਠਜੋੜ (SAD-BJP) ਦੇ ਰਵਿੰਦਰ ਸਿੰਘ ਬ੍ਰਹਮਪੁਰਾ (Ravinder Singh Brahmpura) ਨੂੰ ਮਾਤ ਦਿੱਤੀ ਸੀ। ਜਦੋਂਕਿ ਆਮ ਆਦਮੀ ਪਾਰਟੀ ਦੇ ਭੁਪਿੰਦਰ ਸਿੰਘ (Bhupinder Singh) ਚੰਗੀਆਂ ਵੋਟਾਂ ਲੈ ਕੇ ਤੀਜੇ ਸਥਾਨ ’ਤੇ ਰਹੇ ਸੀ।
ਇਸ ਦੌਰਾਨ ਕਾਂਗਰਸ ਦੇ ਉਮੀਦਵਾਰ ਰਮਨਜੀਤ ਸਿੰਘ ਸਿੱਕੀ ਨੂੰ 64666 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਅਕਾਲੀ-ਭਾਜਪਾ ਉਮੀਦਵਾਰ ਰਵਿੰਦਰ ਸਿੰਘ ਬ੍ਰਹਮਪੁਰਾ ਰਹੇ ਸੀ, ਉਨ੍ਹਾਂ ਨੂੰ 47611ਵੋਟਾਂ ਪਈਆਂ ਸੀ ਤੇ ਆਮ ਆਦਮੀ ਪਾਰਟੀ ਦੇ ਬਿਕਰਮਜੀਤ ਸਿੰਘ ਨੂੰ 28644 ਵੋਟਾਂ ਹਾਸਲ ਹੋਈਆਂ ਸੀ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ