ਚੰਡੀਗੜ੍ਹ: ਪੰਜਾਬ ਵਿੱਚ ਅਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ ਤੇ ਸਾਰੀਆਂ ਪਾਰਟੀਆਂ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚੱਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਖੇਮਕਰਣ ਸੀਟ (Khemkaran Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਲਵਾਂਗੇ।
ਖੇਮਕਰਣ (Khemkaran Assembly Constituency)
ਜੇਕਰ ਖੇਮਕਰਣ ਸੀਟ (Khemkaran Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਕਾਂਗਰਸ ਦੇ ਸੁਖਪਾਲ ਸਿੰਘ ਭੁੱਲਰ (Sukhpal Singh Bhullar) ਮੌਜੂਦਾ ਵਿਧਾਇਕ ਹਨ। ਸੁਖਪਾਲ ਸਿੰਘ ਭੁੱਲਰ 2017 ਵਿੱਚ ਪਹਿਲੀ ਵਾਰ ਵਿਧਾਇਕ ਬਣੇ ਸੀ। ਉਨ੍ਹਾਂ ਨੇ ਖੇਮਕਰਣ ਤੋਂ ਪਹਿਲੀ ਵਾਰ ਚੋਣ ਲੜੀ ਸੀ ਤੇ ਅਕਾਲੀ ਦਲ ਦੇ ਮਜਬੂਤ ਉਮੀਦਵਾਰ ਵਿਰਸਾ ਸਿੰਘ ਵਲਟੋਰਾ ਨੂੰ ਮਾਤ ਦੇ ਦਿੱਤੀ ਸੀ। ਇਸ ਵਾਰ ਭੁੱਲਰ ਦੂਜੀ ਵਾਰ ਕਾਂਗਰਸ ਵੱਲੋਂ ਉਮੀਦਵਾਰ ਹਨ ਤੇ ਵਲਟੋਹਾ ਤੀਜੀ ਵਾਰ ਚੋਣ ਲੜ ਰਹੇ ਹਨ। ਆਮ ਆਦਮੀ ਪਾਰਟੀ ਨੇ ਸਵਰਣ ਸਿੰਘ ਧੁੰਨ ਨੂੰ ਉਮੀਦਵਾਰ ਬਣਾਇਆ ਹੈ।
2017 ਵਿਧਾਨ ਸਭਾ ਦੇ ਚੋਣ ਨਤੀਜੇ
ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਖੇਮਕਰਣ ਸੀਟ (Khemkaran Constituency) ’ਤੇ 77.58 ਫੀਸਦ ਵੋਟਿੰਗ ਹੋਈ ਸੀ ਤੇ ਕਾਂਗਰਸ ਦੇ ਸੁਖਪਾਲ ਸਿੰਘ ਭੁੱਲਰ (Sukhpal Singh Bhullar) ਵਿਧਾਇਕ ਚੁਣੇ ਗਏ ਸੀ। ਸੁਖਪਾਲ ਸਿੰਘ ਭੁੱਲਰ ਨੇ ਉਸ ਸਮੇਂ ਅਕਾਲੀ ਭਾਜਪਾ ਗਠਜੋੜ (SAD-BJP) ਦੇ ਵਿਰਸਾ ਸਿੰਘ ਵਲਟੋਰਾ (Virsa Singh Valtoha) ਨੂੰ ਮਾਤ ਦਿੱਤੀ ਸੀ। ਜਦੋਂਕਿ ਆਮ ਆਦਮੀ ਪਾਰਟੀ ਦੇ ਬਿਕਰਮਜੀਤ ਸਿੰਘ (Bikramjit Singh) ਤੀਜੇ ਸਥਾਨ ’ਤੇ ਰਹੇ ਸੀ।
ਇਸ ਦੌਰਾਨ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਨੂੰ 81897 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਅਕਾਲੀ-ਭਾਜਪਾ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਰਹੇ ਸੀ, ਉਨ੍ਹਾਂ ਨੂੰ 62295 ਵੋਟਾਂ ਪਈਆਂ ਸੀ ਤੇ ਆਮ ਆਦਮੀ ਪਾਰਟੀ ਦੇ ਬਿਕਰਮਜੀਤ ਸਿੰਘ ਨੂੰ 6568 ਵੋਟਾਂ ਹਾਸਲ ਹੋਈਆਂ ਸੀ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ