ਤਰਨ ਤਾਰਨ: ਅੱਤਵਾਦ ਵਿਰੋਧੀ ਫਰੰਟ ਦੇ ਆਗੂ ਮਨਿੰਦਰਜੀਤ ਸਿੰਘ ਬਿੱਟਾ ਨੇ ਭਿੱਖੀਵਿੰਡ ਪਹੁੰਚ ਕੇ ਸ਼ੌਰਿਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਵੰਡਾਇਆ।
ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਪੁੱਜੇ ਮਨਿੰਦਰਜੀਤ ਸਿੰਘ ਬਿੱਟਾ ਕਾਮਰੇਡ ਬਲਵਿੰਦਰ ਸਿੰਘ ਦਾ ਬੀਤੇ ਦਿਨੀਂ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਮੌਕੇ ਮਨਿੰਦਰਜੀਤ ਨੇ ਕਾਮਰੇਡ ਬਲਵਿੰਦਰ ਦੇ ਪਰਿਵਾਰ ਨੂੰ ਇਸ ਔਖੇ ਸਮੇਂ 'ਚ ਹੌਸਲਾ ਦਿੱਤਾ।
ਮਨਿੰਦਰਜੀਤ ਸਿੰਘ ਬਿੱਟਾ ਨੇ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਦੀ ਅੱਤਵਾਦੀਆਂ ਖਿਲਾਫ ਲੜਾਈ ਤੇ ਬਹਾਦਰੀ ਲਈ ਉਨ੍ਹਾਂ ਨੂੰ ਯਾਦ ਕੀਤਾ। ਮਨਿੰਦਰਜੀਤ ਨੇ ਕਿਹਾ ਕਿ ਕਾਮਰੇਡ ਬਲਵਿੰਦਰ ਸਿੰਘ ਦੀ ਮੌਤ ਨਾਲ ਦੇਸ਼, ਸਮਾਜ ਅਤੇ ਇਲਾਕੇ ਨੂੰ ਵੱਡਾ ਘਾਟਾ ਪਿਆ ਹੈ ਜੋ ਕਦੇ ਪੂਰਾ ਨਹੀਂ ਹੋ ਸਕਦਾ। ਊਨ੍ਹਾਂ ਪੀੜਤ ਪਰਿਵਾਰ ਲਈ ਸੁਰੱਖਿਆ ਦੀ ਮੰਗ ਕੀਤੀ ਹੈ।
ਮਨਿੰਦਰਜੀਤ ਸਿੰਘ ਨੇ ਬਲਵਿੰਦਰ ਸਿੰਘ ਦੀ ਮੌਤ ਲਈ ਸਰਕਾਰ,ਖੂਫੀਆ ਏਜੰਸੀਆਂ ਤੇ ਪੁਲਿਸ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਕਾਮਰੇਡ ਬਲਜਿੰਦਰ ਦੀ ਸੁਰੱਖਿਆ ਰੱਚੀ ਗਈ ਸਾਜਿਸ਼ ਤਹਿਤ ਵਾਪਸ ਲਈ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਦਾ ਕਤਲ ਹੋ ਗਿਆ।
ਮਨਿੰਦਰਜੀਤ ਸਿੰਘ ਨੇ ਜਲਦ ਤੋਂ ਜਲਦ ਬਲਵਿੰਦਰ ਸਿੰਘ ਦੇ ਕਾਤਲਾਂ ਦੀ ਭਾਲ ਕਰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਆਖਿਆ ਕਿ ਅਜਿਹੀਆਂ ਘਟਨਾਵਾਂ ਸੂਬੇ ਦੀ ਖ਼ਰਾਬ ਕਾਨੂੰਨ ਵਿਵਸਥਾ ਨੂੰ ਦਰਸਾਉਂਦੀਆਂ ਹਨ।