ਪੰਜਾਬ

punjab

ETV Bharat / city

ਜ਼ੋਰਾਵਰ ਦੇ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਸਰਕਾਰੀ ਨੌਕਰੀ ਦੀ ਕੀਤੀ ਮੰਗ - ਨੈਸ਼ਨਲ ਗੋਲਡ ਮੈਡਲ

ਮ੍ਰਿਤਕ ਜ਼ੋਰਾਵਰ ਸਿੰਘ ਦੇ ਪਰਿਵਾਰ ਨੇ ਸਰਕਾਰ ਤੋਂ ਆਪਣੇ ਕਿਸੇ ਇੱਕ ਪਰਿਵਾਰਕ ਮੈਂਬਰ ਲਈ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਸ਼ਹਾਦਤ ਨੂੰ ਜਾਣਬੁੱਝ ਕੇ ਅਣਗੋਲਿਆਂ ਕੀਤਾ ਗਿਆ।

ਸ਼ਹੀਦ ਜਵਾਨ ਦੇ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਸਰਕਾਰੀ ਨੌਕਰੀ ਦੀ ਕੀਤੀ ਮੰਗ
ਸ਼ਹੀਦ ਜਵਾਨ ਦੇ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਸਰਕਾਰੀ ਨੌਕਰੀ ਦੀ ਕੀਤੀ ਮੰਗ

By

Published : Sep 6, 2020, 7:47 AM IST

ਤਰਨ ਤਾਰਨ: ਝਾਰਖੰਡ ਵਿੱਚ ਟ੍ਰੇਨਿੰਗ ਦੌਰਾਨ ਫੋਜੀ ਜਵਾਨ ਜ਼ੋਰਾਵਰ ਸਿੰਘ ਦੀ ਡੁੱਬ ਕੇ ਮੌਤ ਹੌਣ ਤੋਂ ਬਾਅਦ ਉਸ ਦੇ ਪਰਿਵਾਰ ਨੇ ਸਰਕਾਰ ਤੋਂ ਆਪਣੇ ਕਿਸੇ ਇੱਕ ਪਰਿਵਾਰਕ ਮੈਂਬਰ ਲਈ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ।ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਸ਼ਹੀਦ ਹੋਇਆ ਹੈ ਪਰ ਉਸ ਨੂੰ ਫੌਜ ਦੇ ਅਧਿਕਾਰੀਆਂ ਵੱਲੋਂ ਸਲਾਮੀ ਨਹੀਂ ਦਿੱਤੀ ਗਈ। ਇਸ ਤੋਂ ਇਲਾਵਾ ਨਾ ਤਾਂ ਜ਼ਿਲ੍ਹੇ ਦਾ ਡਿਪਟੀ ਕਮਿਸ਼ਨਰ ਤੇ ਨਾ ਹੀ ਕੋਈ ਹੋਰ ਸਰਕਾਰੀ ਅਧਿਕਾਰੀ ਉਨ੍ਹਾਂ ਦੀ ਸਾਰ ਲੈਣ ਲਈ ਆਇਆ। ਦੱਸਣਯੋਗ ਹੈ ਕਿ ਫੌਜੀ ਜਵਾਨ ਜ਼ੋਰਾਵਰ ਸਿੰਘ ਹਲਕਾ ਖੇਮਕਰਨ ਦੇ ਪਿੰਡ ਕੁੱਲਾ ਦਾ ਰਹਿਣ ਵਾਲਾ ਸੀ।

ਸ਼ਹੀਦ ਜਵਾਨ ਦੇ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਸਰਕਾਰੀ ਨੌਕਰੀ ਦੀ ਕੀਤੀ ਮੰਗ

ਕੀ ਹੈ ਪੂਰਾ ਮਾਮਲਾ

ਝਾਰਖੰਡ 'ਚ ਸਿੱਖ ਰੈਜੀਮੈਂਟ 'ਚ ਸਿਖਲਾਈ ਦੌਰਾਨ ਸਬ ਡਵੀਜ਼ਨ ਪੱਟੀ ਦੇ ਪਿੰਡ ਕੁੱਲਾ ਦੇ ਨੌਜਵਾਨ ਜ਼ੋਰਾਵਰ ਸਿੰਘ ਦੀ ਤਲਾਬ 'ਚ ਡੁੱਬਣ ਕਾਰਨ ਮੌਤ ਹੋ ਗਈ ਸੀ। ਜ਼ੋਰਾਵਰ ਸਿੰਘ ਦੀ ਮ੍ਰਿਤਕ ਦੇਹ ਵੀਰਵਾਰ ਨੂੰ ਪਿੰਡ ਕੁੱਲਾ ਪੁੱਜੀ, ਜਿੱਥੇ ਉਸ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਕੋਈ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਤਹਿਸੀਲ ਪੱਧਰ ਅਧਿਕਾਰੀ ਅਤੇ ਨਾ ਹੀ ਹਲਕੇ ਦਾ ਵਿਧਾਇਕ ਪਹੁੰਚਿਆ। ਇਸ ਕਾਰਨ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਰੋਸ ਜ਼ਾਹਿਰ ਕੀਤਾ। ਇਸ ਦੌਰਾਨ ਨੌਜਵਾਨ ਨੂੰ ਫੌਜ ਦੇ ਅਧਿਕਾਰੀਆਂ ਵੱਲੋਂ ਸਲਾਮੀ ਵੀ ਨਹੀਂ ਦਿੱਤੀ ਗਈ।

ਦੱਸਣਯੋਗ ਹੈ ਕਿ ਮ੍ਰਿਤਕ ਫੌਜੀ ਜਵਾਨ ਜ਼ੋਰਾਵਰ ਸਿੰਘ ਸਾਲ 2017 ਵਿੱਚ ਫੌਜ ਵਿੱਚ ਭਰਤੀ ਹੋਇਆ ਸੀ ਤੇ ਉਸ ਨੇ ਸਾਲ 2019 ਵਿੱਚ ਬਾਕਸਿੰਗ ਖੇਡ ਅੰਦਰ ਨੈਸ਼ਨਲ ਗੋਲਡ ਮੈਡਲ ਵੀ ਜਿੱਤਿਆ ਸੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਸ਼ਹਾਦਤ ਨੂੰ ਜਾਣਬੁੱਝ ਕੇ ਅਣਗੋਲਿਆਂ ਕੀਤਾ ਗਿਆ।

ਇਸ ਮੌਕੇ ਜ਼ੋਰਾਵਰ ਸਿੰਘ ਦੇ ਪਿਤਾ ਨੇ ਕਿਹਾ ਕਿ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਜਾਂ ਹਲਕੇ ਦੇ ਵਿਧਾਇਕ ਨੇ ਇਸ ਮੌਕੇ ਆਉਣਾ ਜ਼ਰੂਰੀ ਨਹੀਂ ਸਮਝਿਆ। ਉਨ੍ਹਾਂ ਦੱਸਿਆ ਕਿ ਉਹ ਖ਼ੁਦ ਫੌਜ 'ਚੋਂ ਸੇਵਾ ਮੁਕਤ ਹੋਏ ਹਨ। ਜ਼ੋਰਾਵਰ ਸਿੰਘ ਨੈਸ਼ਨਲ ਪੱਧਰ ਦਾ ਬਾਕਸਰ ਸੀ, ਜਿਸ ਨੇ 12 ਤਗਮੇ ਜਿੱਤ ਕੇ ਪੰਜਾਬ ਦੀ ਝੋਲੀ ਪਾਏ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਜ਼ੋਰਾਵਰ ਸਿੰਘ ਨੂੰ ਸ਼ਹੀਦ ਦਾ ਦਰਜਾ ਦੇ ਕੇ ਸਾਰੀਆਂ ਸਹੂਲਤਾਂ ਦਿੱਤੀਆਂ ਜਾਣ।

ABOUT THE AUTHOR

...view details