ਗੁਰਦਾਸਪੁਰ:ਜ਼ਿਲ੍ਹੇ ਦੇ ਸਿਵਲ ਹਸਪਤਾਲ ਵਿਖੇ ਡਾਕਟਰਾਂ ਦੇ ਕਮਰਿਆਂ ਦੇ ਬਾਹਰ ਮੀਡੀਆ ਪਰਸਨ ਨਾਟ ਅਲਾਊਡ (Media person no allowed) ਦੇ ਬੋਰਡ ਲਗਾ ਦਿੱਤੇ ਗਏ ਹਨ। ਡਾਕਟਰਾਂ ਵੱਲੋਂ ਇਹ ਬੋਰਡ ਮੀਡੀਆ ਦੇ ਸਵਾਲਾਂ ਤੋਂ ਬਚਨ ਲਈ ਕਮਰੇ ਦੇ ਬਾਹਰ ਲਗਾਏ ਗਏ ਹਨ। ਐਸਐਮਓ ਵੱਲੋਂ ਇਸ ਮੁੱਦੇ 'ਤੇ ਕਿਹਾ ਗਿਆ ਕਿ ਉਹ ਸੀਨੀਅਰ ਹਸਪਤਾਲ ਨਾਲ ਗੱਲ ਕਰਕੇ ਇਨ੍ਹਾਂ ਬੋਰਡਾਂ ਨੂੰ ਹਟਵਾਉਣਗੇ। ਗੁਰਦਾਸਪੁਰ ਦੇ ਹਸਪਤਾਲ ਵਿੱਚ ਸਰਕਾਰੀ ਸਹੁਲਤਾਂ ਦੀ ਘਾਟ ਹੈ, ਇਸ ਤੋਂ ਬਾਅਦ ਵੀ ਮੀਡੀਆ ਉੱਪਰ ਬੈਨ ਲਗਾਉਣਾ ਲੋਕਾਂ ਪਸੰਦ ਨਹੀਂ ਆ ਰਿਹਾ।
ਇਸ ਸਬੰਧ ਵਿਚ ਜਦੋਂ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਹਰਭਜਨ ਮਾਂਡੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਸਾਰੀ ਗੱਲ ਮੇਰੇ ਧਿਆਨ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤਰਾਂ ਹੈ ਤਾਂ ਇਹ ਬਹੁਤ ਗਲਤ ਹੈ ਕਿਉਂਕਿ ਮੀਡੀਆ ਨੇ ਸਾਡੀ ਕਈ ਤਰੀਕੇ ਨਾਲ ਮਦਦ ਕੀਤੀ ਹੈ। ਲੋਕਾਂ ਨੂੰ ਜਾਗਰੂਕ ਕਰਨ ਵਿੱਚ ਮੀਡੀਆ ਦਾ ਅਹਿਮ ਰੋਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੀਡੀਆ ਸਾਡੇ ਸੰਦੇਸ਼ਾ ਨੂੰ ਲੋਕਾਂ ਤੱਕ ਲੈ ਕੇ ਜਾਂਦਾ ਹੈ। ਮੀਡੀਆ ਵੱਲੋਂ ਇਹ ਮਾਮਲਾ ਮੇਰੇ ਧਿਆਨ ਵਿੱਚ ਲਿਆਂਦਾ ਗਿਆ ਹੈ। ਹੁਣ ਇਸ ਸਬੰਧ ਵਿੱਚ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਨਾਲ ਗੱਲ ਕੀਤੀ ਜਾਵੇਗੀ ਅਤੇ ਜਲਦੀ ਹੀ ਬੋਰਡ ਉਤਾਰ ਦਿੱਤੇ ਜਾਣਗੇ।