ਤਰਨ ਤਾਰਨ:ਕਸਬਾ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਗੁਰੂ ਅਮਰ ਦਾਸ ਟਰੱਕ ਐਸੋਸੀਏਸ਼ਨ(Truck Association ) ਨੇ ਇੱਕ ਪ੍ਰੈਸ ਕਾਨਫਰੰਸ ਕੀਤੀ। ਇਸ ਪ੍ਰੈਸ ਕਾਨਫਰੰਸ ਵਿੱਚ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਉਤੇ ਗੁੰਡਾ ਟੈਕਸ ਵਸੂਲਣ ਦੇ ਦੋਸ਼ ਲਗਾਏ।
ਐਸੋਸੀਏਸ਼ਨ ਦੇ ਪ੍ਰਧਾਨ ਸੁਖਦੇਵ ਸਿੰਘ ਨੇ ਕਿਹਾ ਕਿ ਜਦੋਂ ਐਸੋਸੀਏਸ਼ਨ ਨੇ ਪੈਸੇ ਦੇਣ ਤੋਂ ਇਨਕਾਰ ਕੀਤਾ ਤਾਂ ਉਹਨਾਂ ਸਮੇਤ ਐਸੋਸੀਏਸ਼ਨ ਦੇ ਕਈ ਅਹੁਦੇਦਾਰ ਦੀ ਮਾਰਕੁੱਟ ਅਤੇ ਟਰੱਕ ਚੋਰੀ ਦਾ ਝੂਠਾ ਪਰਚਾ ਦਰਜ ਕਰਵਾ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਜਿਸ ਟਰੱਕ ਚੋਰੀ ਦਾ ਦੋਸ਼ ਉਹਦੇ ਉਤੇ ਲਗਾਇਆ ਗਿਆ ਸੀ ਉਹ ਟਰੱਕ ਹਜੇ ਵੀ ਇੱਥੋਂ ਦੀ ਇੱਕ ਨਿੱਜੀ ਕੰਪਨੀ ਤੋਂ ਸਮਾਨ ਲੋਡ ਕਰਦਾ ਕਈ ਵਾਰ ਦੇਖਿਆ ਗਿਆ ਹੈ ਅਤੇ ਜਦ ਟਰੱਕ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕੁਝ ਲੋਕਾਂ ਨੇ ਉਹਨਾਂ ਦੇ ਨਾਲ ਕੁੱਟਮਾਰ ਵੀ ਕੀਤੀ।
ਦੂਜੇ ਪਾਸੇ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਸਾਰੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਟਰੱਕ ਐਸੋਸੀਏਸ਼ਨ ਦੇ ਦੋ ਧਿਰ ਬਣੇ ਹੋਏ ਹਨ ਅਤੇ ਦੋਨਾਂ ਵਿੱਚ ਝਗੜਾ ਚਲਦਾ ਹੈ ਅਤੇ ਉਹ ਚਾਹੁੰਦੇ ਸਨ ਕਿ ਦੋਵੇਂ ਧਿਰਾਂ ਦਾ ਝਗੜਾ ਖ਼ਤਮ ਹੋ ਜਾਵੇ।