ਪੰਜਾਬ

punjab

ETV Bharat / city

ਗੋਇੰਦਵਾਲ ਵਿਖੇ ਸਜਾਇਆ ਜਾਵੇਗਾ ਮਹਾਨ ਨਗਰ ਕੀਰਤਨ - ਇਸਤਰੀ ਵਿੰਗ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨਾਲ ਸਬੰਧਤ ਗੋਇੰਦਵਾਲ ਸਾਹਿਬ ਵਿਖੇ ਸਜਾਇਆ ਜਾਵੇਗਾ ਨਗਰ ਕੀਰਤਨ।

ਬੀਬੀ ਜਗੀਰ ਕੌਰ

By

Published : Feb 27, 2019, 9:07 PM IST

ਤਰਨਤਾਰਨ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨਾਲ ਸਬੰਧਤ ਗੋਇੰਦਵਾਲ ਸਾਹਿਬ ਵਿਖੇ 8 ਮਾਰਚ ਨੂੰ ਵੱਡੇ ਪੱਧਰ 'ਤੇ ਮਹਾਨ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਦੇ ਚੱਲਦਿਆਂ ਗੋਇੰਦਵਾਲ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਇਸਤਰੀ ਵਿੰਗ) ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੌਜੂਦਾ ਮੈਂਬਰਾਂ ਨਾਲ ਮੀਟਿੰਗ ਕੀਤੀ।

ਬੀਬੀ ਜਗੀਰ ਕੌਰ ਨੇ ਕੀਤੀ ਮੀਟਿੰਗ
ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਹਲਕਾ ਖਡੂਰ ਸਾਹਿਬ ਦੇ ਇਤਿਹਾਸਕ ਨਗਰ ਗੋਇੰਦਵਾਲ ਸਾਹਿਬ ਵਿਖੇ 8 ਮਾਰਚ ਨੂੰ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੂਰਬ ਦੇ ਸਬੰਧ ਵਿੱਚ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਨਗਰ ਕੀਰਤਨ ਸ਼ਾਮ 6 ਵੱਜੇ ਤੋ ਰਾਤ 11ਵੱਜੇ ਤੱਕ ਸਜਾਇਆ ਜਾਵੇਗਾ।ਪ੍ਰਕਾਸ਼ ਪੂਰਬ ਨਾਲ ਸਬੰਧਤ ਮੀਟਿੰਗ ਵਿੱਚ ਜਰਨਲ ਸਕੱਤਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰਬਚਨ ਸਿੰਘ ਕਰਮੂਵਾਲ ਅਤੇ ਅਕਾਲੀ ਵਰਕਰ ਵੀ ਸ਼ਾਮਲ ਸਨ।

ABOUT THE AUTHOR

...view details